Home » News » PUNJAB NEWS » ਅਕਾਲੀ ਦਲ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ 50 ਪਰਿਵਾਰ
sw

ਅਕਾਲੀ ਦਲ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ 50 ਪਰਿਵਾਰ

ਨਾਭਾ, 21 ਅਪ੍ਰੈਲ- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ ਦੀ ਪ੍ਰੇਰਨਾ ਸਕਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ‘ਚ ਕਾਂਗਰਸ ਦਾ ਪੱਲਾ ਫੜਿਆ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ‘ਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਹ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ ਤਾਂ ਪਾਰਟੀ ਹੋਰ ਮਜ਼ਬੂਤ ਹੋ ਸਕੇ। ਉੱਥੇ ਹੀ ਇਸ ਦੌਰਾਨ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਸਰਪੰਚ ਯਾਦਵਿੰਦਰ ਸਿੰਘ ਅੱਚਲ ਨੇ ਧਰਮਸੋਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਲੋਂ ਕੀਤੇ ਵਿਕਾਸ ਕਾਰਜਾਂ ਕਾਰਨ ਪਾਰਟੀ ‘ਚ ਸ਼ਾਮਲ ਹੋਏ ਹਨ ਅਤੇ ਉਹ ਦਿਨ-ਰਾਤ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਹਰੀ ਕਿਸ਼ਨ ਸੇਠ ਵਾਇਸ ਚੇਅਰਮੈਨ ਕਾਂਗਰਸ ਵਪਾਰ ਸੈੱਲ ਪੰਜਾਬ, ਅਮਰਦੀਪ ਖੰਨਾ ਸੀਨੀਅਰ ਕੌਂਸਲਰ ਪ੍ਰਦੀਪ ਸ਼ਰਮਾ ਸਰਪੰਚ ਦੁਲੱਦੀ, ਚਰਨਜੀਤ ਬਾਤਿਸ ਸਿਆਸੀ ਸਕੱਤਰ ਮੰਤਰੀ ਧਰਮਸੋਤ, ਸੁਰਿੰਦਰ ਛਿੰਦੀ, ਜਗਜੀਤ ਦੁਲੱਦੀ ਸਾਬਕਾ ਪ੍ਰਧਾਨ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

About Jatin Kamboj