Home » COMMUNITY » ਅਮਰੀਕਾ ਆਜ਼ਾਦੀ ਦਿਵਸ ਮੌਕੇ ਸਿੱਖਾਂ ਦੀ ਨਿਵੇਕਲੀ ਪਛਾਣ ਬਣੀ ਖਿੱਚ ਦਾ ਕੇਂਦਰ
sik

ਅਮਰੀਕਾ ਆਜ਼ਾਦੀ ਦਿਵਸ ਮੌਕੇ ਸਿੱਖਾਂ ਦੀ ਨਿਵੇਕਲੀ ਪਛਾਣ ਬਣੀ ਖਿੱਚ ਦਾ ਕੇਂਦਰ

ਡੇਟਨ : ਅਮਰੀਕਾ ਵਿੱਚ ਆਜ਼ਾਦੀ ਦਿਵਸ ਨੂੰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਹਿਰਾਂ ਵਿੱਚ ਪਰੇਡਾਂ ਕੱਢੀਆਂ ਜਾਂਦੀਆਂ ਹਨ, ਜਿਸ ਵਿੱਚ ਵਿੱਦਿਅਕ ਅਦਾਰਿਆਂ ਦੇ ਬੈਂਡ ਹਿੱਸਾ ਲੈਂਦੇ ਹਨ। ਓਹਾਈਹੋ ਸੂਬੇ ਦੀ ਰਾਜਧਾਨੀ ਕੋਲੰਬਸ ਦੇ ਡਾਊਨ ਟਾਊਨ ਤੇ ਹਵਾਈ ਜਹਾਜ਼ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਸ਼ਹਿਰ ਡੇਟਨ ਵਿੱਚ ਵੀ ਇਸ ਮੌਕੇ ਪਰੇਡ ਕੱਢੀ ਗਈ। ਆਜ਼ਾਦੀ ਦੇ ਪ੍ਰੋਗਰਾਮਾਂ ਵਿੱਚ ਸਿੱਖਾਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਗੁਰੂ ਨਾਨਕ ਰਿਲੀਜੀਅਸ ਸੁਸਾਇਟੀ ਕੋਲੰਬਸ ਤੇ ਸਿੱਖ ਸੁਸਾਇਟੀ ਆਫ ਡੇਟਨ ਤੋ ਸਿੱਖ ਭਾਈਚਾਰਾ ਵੀ ਪਰੇਡ ਵਿੱਚ ਸ਼ਾਮਲ ਹੋਇਆ। ਡੇਟਨ ਦੇ ਨਾਲ ਲਗਦੇ ਸ਼ਹਿਰ ਸਪਰਿੰਗਫੀਲਡ ਦੀ ਜੋੜੀ ਅਵਤਾਰ ਸਿੰਘ ਤੇ ਸਰਬਜੀਤ ਕੌਰ ਨੇ ਉਚੇਚੇ ਤੌਰ ‘ਤੇ ਆਜ਼ਾਦੀ ਦਿਵਸ ਨਾਲ ਸਬੰਧਤ ਫਲੋਟ ਤਿਆਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਅਮਰੀਕੀ ਲੋਕਾਂ ਨੂੰ ਸਿੱਖਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਜਾਣੂ ਕਰਾਇਆ ਜਾ ਸਕਦਾ ਹੈ। ਅਮਰੀਕੀ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਏ ਗਏ ਸਿਖ ਫਲੋਟ ਦਾ ਦਰਸ਼ਕਾਂ ਨੇ ਭਰਵਾਂ ਸੁਆਗਤ ਕੀਤਾ। ਸਿੱਖਾਂ ਦੀ ਨਵੇਕਲੀ ਪਛਾਣ ਵੀ ਪਰੇਡ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ ਤੇ ਕਈਆਂ ਨੇ ਉਨ੍ਹਾਂ ਦੀ ਪਛਾਣ ਬਾਰੇ ਜਾਣਕਾਈ ਲੈਣ ਵਿੱਚ ਵੀ ਦਿਲਚਸਪੀ ਦਿਖਾਈ।

About Jatin Kamboj