Home » FEATURED NEWS » ‘ਆਪ’ ਵੱਲੋਂ ਬਲਜਿੰਦਰ ਕੌਰ ਤੇ ਮੀਤ ਹੇਅਰ ਸਪੋਕਸਪਰਸਨ ਨਿਯੁਕਤ
bs

‘ਆਪ’ ਵੱਲੋਂ ਬਲਜਿੰਦਰ ਕੌਰ ਤੇ ਮੀਤ ਹੇਅਰ ਸਪੋਕਸਪਰਸਨ ਨਿਯੁਕਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਸੂਬਾ ਸਪੋਕਸਪਰਸਨ (ਬੁਲਾਰੇ) ਨਿਯੁਕਤ ਕੀਤਾ ਹੈ। ‘ਆਪ’ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਕੀਤਾ ਗਿਆ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਆਬਜ਼ਰਵਰ ਹਨ, ਜਦੋਂ ਕਿ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਇੰਚਾਰਜ ਹਨ। ਦੋਵੇਂ ਨੌਜਵਾਨ ਵਿਧਾਇਕ ਪਾਰਟੀ ਅਤੇ ਵਿਧਾਨਿਕ ਵਿੰਗ ਦੇ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੂੰ ਪਾਰਟੀ ਸਪੋਕਸਪਰਸਨ ਬਣਾਉਣ ਦਾ ਫ਼ੈਸਲਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਪਾਰਟੀ ਦੇ ਵਿਧਾਇਕ ਜ਼ੋਨ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਗਿਆ।

About Jatin Kamboj