Home » COMMUNITY » ਐੱਸ.ਜੀ.ਪੀ.ਸੀ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤੀ ਤੇਜ਼
sgpc

ਐੱਸ.ਜੀ.ਪੀ.ਸੀ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤੀ ਤੇਜ਼

ਅੰਮ੍ਰਿਤਸਰ : ਬਰਗਾੜੀ ਦੇ ਮੋਰਚੇ ਤੋਂ ਬਾਅਦ ਹੁਣ ਰਾਜਨੀਤਿਕ ਪਾਰਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ਼ ਹੋਣ ਲਈ ਪੂਰਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ‘ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਹਰਿੰਦਰ ਸਿੰਘ ਫੂਲਕਾ ਨੇ ਇਕ ਚਿੱਠੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਹੈ, ਜਿਸ ‘ਚ ਉਨ੍ਹਾਂ ਨੇ ਐੱਸ.ਜੀ.ਪੀ.ਸੀ ਦੀਆਂ ਚੋਣਾਂ ਕਰਵਾਉਣ ਦੀ ਗੱਲ ਕਹੀ ਹੈ।
ਸਾਲ 2011 ‘ਚ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਸੀ ਉਸ ਸਮੇਂ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਪਾਈ ਗਈ ਸੀ, ਜਿਸ ‘ਚ ਸਹਿਜਧਾਰੀ ਸਿੱਖਾਂ ਨੇ ਵੀ ਵੋਟ ਪਾਉਣ ਦੇ ਅਧਿਕਾਰ ਦੀ ਮੰਗ ਕੀਤੀ ਸੀ। ਇਸ ਦਾ ਫੈਸਲਾ ਸਾਲ 2016 ‘ਚ ਆਇਆ ਸੀ, ਜਿਸ ‘ਚ ਸਹਿਜਧਾਰੀ ਸਿੱਖਾਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਗਿਆ ਸੀ। 2016 ‘ਚ ਉਹ ਕਮੇਟੀ ਜੋ 2011 ਦੀਆਂ ਚੋਣਾਂ ‘ਚ ਬਣੀ ਸੀ ਉਸ ਦਾ ਗਠਨ ਕੀਤਾ ਗਿਆ ਸੀ। ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਹਾ ਗਿਆ ਸੀ ਕਿ 2011 ‘ਚ ਜਿਹੜੇ ਹਾਊਸ ਦਾ ਨਿਰਮਾਣ ਹੋਇਆ ਹੈ ਉਹ 2016 ‘ਚ ਐਕਟਿਵ ਹੋਇਆ, ਇਸ ਲਈ ਉਨ੍ਹਾਂ ਨੂੰ ਪੂਰੇ ਪੰਜ ਸਾਲ ਦਿੱਤੇ ਜਾਣ ਤਾਂ ਜੋ ਉਹ ਪੰਜ ਸਾਲ ਤੱਕ ਕੰਮ ਕਰ ਸਕਣ। ਉਸ ਤੋਂ ਬਾਅਦ ਜੋ ਵੀ ਰਿਪੋਰਟ ਸੀ ਜਾਂ ਜਿਹੜਾ ਵੀ ਸੁਪਰੀਮ ਕੋਰਟ ਦਾ ਆਦੇਸ਼ ਆਇਆ ਸੀ ਉਸ ਦੀ ਕਾਪੀ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਸੀ ਕਿਉਂਕਿ ਕੇਂਦਰ ਦੀ ਸਰਕਾਰ ਦੇ ਅੰਡਰ ਹੀ ਸਾਰੀਆਂ ਚੋਣਾਂ ਹੁੰਦੀਆਂ ਹਨ। ਇਸ ਮਾਮਲੇ ‘ਚ ਅਜੇ ਤੱਕ ਗ੍ਰਹਿ ਮੰਤਰਾਲੇ ਨੇ ਆਪਣੀ ਰਿਪੋਰਟ ਨਹੀਂ ਦਿੱਤੀ, ਜਿਸ ਕਾਰਨ ਉਕਤ ਮਾਮਲਾ ਲੰਮੇ ਸਮੇਂ ਤੋਂ ਪੈਂਡਿੰਗ ਪਿਆ ਹੋਇਆ ਹੈ ਇਸ ਕਰਕੇ ਐੱਸ.ਜੀ.ਪੀ.ਸੀ. ਦੀਆਂ ਚੋਣਾਂ ‘ਚ ਦਿੱਕਤ ਆ ਰਹੀ ਹੈ। ਅਕਾਲੀ ਦਲ ਇਕੱਲਾ ਚੋਣਾਂ ਨਹੀਂ ਕਰਵਾ ਸਕਦਾ, ਕਿਉਂਕਿ ਜੇਕਰ ਕੇਂਦਰ ਸਰਕਾਰ ਆਪਣੀਆਂ ਸ਼ਰਤਾਂ ਲਾਗੂ ਕਰਦੀ ਹੈ ਤਾਂ ਹੀ ਚੋਣਾਂ ਹੋ ਸਕਦੀਆਂ ਹਨ। ਇਕ ਮਾਮਲਾ ਇਕ ਸੰਸਥਾ ਦਾ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਵੀ ਪਿਆ ਹੈ, ਜਿਸ ‘ਚ ਉਨ੍ਹਾਂ ਨੇ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।

About Jatin Kamboj