Home » COMMUNITY » ਕੇਂਦਰ ਸਰਕਾਰ ਵਾਦੀ ‘ਚ ਰਹਿੰਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ : ਜਥੇਦਾਰ
harr

ਕੇਂਦਰ ਸਰਕਾਰ ਵਾਦੀ ‘ਚ ਰਹਿੰਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ : ਜਥੇਦਾਰ

ਪਟਿਆਲਾ : ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰ ‘ਚ ਹਾਲਾਤ ਦੇ ਮੱਦੇਨਜ਼ਰ ਜਿਥੇ ਕੇਂਦਰ ਸਰਕਾਰ ਨੂੰ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰਖਣ ਦੇ ਨਾਲ-ਨਾਲ ਕਸ਼ਮੀਰੀਆਂ ਅਤੇ ਵਾਦੀ ‘ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਜਥੇਦਾਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਦੇਸ਼ ‘ਚ ਘੱਟ ਗਿਣਤੀ ਭਾਈਚਾਰੇ ਨਾਲ ਵੀ ਧੱਕਾ ਹੁੰਦਾ ਆਇਆ ਹੈ ਸਰਕਾਰਾਂ ਨੂੰ ਸਿੱਖਾਂ ਪ੍ਰਤੀ ਅਪਣਾ ਵਤੀਰਾ ਬਦਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਲੋਂ ਜਦੋਂ ਵੀ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਵੱਖਵਾਦੀ ਆਖ ਦਿਤਾ ਜਾਂਦਾ ਹੈ, ਇਸੇ ਤਰ੍ਹਾਂ ਕਸ਼ਮੀਰੀਆਂ ਦੀਆਂ ਭਾਵਨਾਵਾਂ ਅਤੇ ਹੱਕਾਂ ਨੂੰ ਵੀ ਧਿਆਨ ‘ਚ ਰਖਿਆ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟ ਕੀਤੀ ਕਿ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ‘ਚ ਹਾਲਾਤ ਖ਼ਰਾਬ ਹੁੰਦੇ ਹਨ ਤਾਂ ਕੇਂਦਰ ਸਰਕਾਰ ਵਾਦੀ ‘ਚ ਰਹਿੰਦੇ ਲੋਕਾਂ ਦੀ ਸੁਰੱਖਿਆ ਲਈ ਯੋਗ ਕਦਮ ਚੁਕੇ।

About Jatin Kamboj