Home » FEATURED NEWS » ਕੇਜਰੀਵਾਲ ਦਾ ਸਮਰਥਨ ਕਰਨ ਲਈ ਸੁਖਪਾਲ ਖਹਿਰਾ ਵੀ ਪਹੁੰਚੇ ਦਿੱਲੀ
Sukhpal

ਕੇਜਰੀਵਾਲ ਦਾ ਸਮਰਥਨ ਕਰਨ ਲਈ ਸੁਖਪਾਲ ਖਹਿਰਾ ਵੀ ਪਹੁੰਚੇ ਦਿੱਲੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਦਿੱਲੀ ਰਵਾਨਾ ਹੋ ਗਏ ਹਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੀ ਜਨਤਾ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਧਰਨੇ ‘ਤੇ ਬੈਠੇ ਹੋਏ ਹਨ, ਇਸ ਲਈ ਉਹ ਉਨ੍ਹਾਂ ਨੂੰ ਮਿਲਣ ਜਾ ਰਹੇ ਹਨ ਪਰ ਸੂਤਰਾਂ ਮੁਤਾਬਕ ਉਹ ਆਪਣੇ ਵਲੋਂ ਦਿੱਤੇ ਗਏ ਬਿਆਨ ਦਾ ਜਵਾਬ ਦੇਣ ਲਈ ਹੀ ਦਿੱਲੀ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ‘ਰੈਫਰੈਂਡਮ-2020′ ਸਬੰਧੀ ਸੁਖਪਾਲ ਖਹਿਰਾ ਨੇ ਜੋ ਬਿਆਨ ਦਿੱਤਾ ਸੀ, ਉਸ ਬਾਰੇ ਉਹ ਪਾਰਟੀ ਹਾਈਕਮਾਨ ਸਾਹਮਣੇ ਸਟੈਂਡ ਸਪੱਸ਼ਟ ਕਰਨ ਜਾ ਰਹੇ ਹਨ। ਸੁਖਪਾਲ ਖਹਿਰਾ ਨੇ ਪਹਿਲਾਂ ਵੀ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

About Jatin Kamboj