Home » FEATURED NEWS » ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਉੱਚ ਅਦਾਲਤ ‘ਚ ਖ਼ਾਰਜ
KJ

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਉੱਚ ਅਦਾਲਤ ‘ਚ ਖ਼ਾਰਜ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਪ ਨੇਤਾ ਅਰਵਿੰਦ ਕੇਜਰੀਵਾਲ ਵਿਰੁਧ ਅਪਰਾਧਕ ਮਾਮਲੇ ‘ਚ ਮੁਕੱਦਮਾ ਚਲਾਉਣ ਦੇ ਆਧਾਰ ‘ਤੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਲਈ ਦਰਜ ਪਟੀਸ਼ਨ ਮੰਗਲਵਾਰ ਨੂੰ ਖ਼ਾਰਜ ਕਰ ਦਿਤੀ। ਮੁੱਖ ਜਸਟਿਸ ਰਜਿੰਦਰ ਮੈਨਨ ਅਤੇ ਜਸਟਿਸ ਵੀ ਕੇ ਰਾਉ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਮੁਕੱਦਮਾ ਅਜੇ ਲਟਕ ਰਿਹਾ ਹੈ ਅਤੇ ਚੁਣੇ ਗਏ ਮੈਂਬਰਾਂ ਨੂੰ ਇਸ ਤਰ੍ਹਾਂ ਹਟਾਇਆ ਨਹੀਂ ਜਾ ਸਕਦਾ। ਬੈਂਚ ਨੇ ਕਿਹਾ ਕਿ ਮੁਕੱਦਮਾ ਅਜੇ ਵੀ ਚਲ ਰਿਹਾ ਹੈ। ਉਹ ਬਰੀ ਹੋ ਸਕਦੇ ਹਨ। ਉਦੋਂ ਤੁਸੀਂ ਕੀ ਕਰੋਗੇ? ਕਮੇਟੀ ਨੇ ਕਿਹਾ ਕਿ ਇਸ ਵਿਚ ਕੋਈ ਦਮ ਨਹੀਂ, ਇਸ ਲਈ ਇਸ ਨੂੰ ਖ਼ਾਰਜ ਕੀਤਾ ਜਾਂਦਾ ਹੈ।
ਅਦਾਲਤ ਵਕੀਲ ਹਰੀਨਾਥ ਰਾਮ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ ਜਿਸ ਵਿਚ ਉਪ ਰਾਜਪਾਲ ਨੂੰ ਕੇਜਰੀਵਾਲ ਅਤੇ ਦਿੱਲੀ ਦੇ ਤਤਕਾਲੀ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਹਮਲੇ ਨਾਲ ਜੁੜੇ ਅਪਰਾਧਕ ਮਾਮਲੇ ਵਿਚ ਦੋਸ਼ੀ ਹੋਰ ਮੰਤਰੀਆਂ ਨੂੰ ਤੁਰਤ ਬਰਖ਼ਾਸਤ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਕਿ ਕੇਜਰੀਵਾਲ ਨੇ ਸੰਵਿਧਾਨ ਤਹਿਤ ਚੁੱਕੀ ਸੰਹੂ ਦਾ ਉਲੰਘਨ ਕੀਤਾ ਕਿਉਂਕਿ ਉਹ ਹੋਰ ਚੁਣੇ ਗਏ ਮੈਂਬਰਾਂ ਨਾਲ ਸਾਜਿਸ਼ ਰਚ ਕੇ ਹਿੰਸਕ ਕੰਮਾਂ ਵਿਚ ਕਥਿਤ ਰੂਪ ਵਿਚ ਸ਼ਾਮਲ ਹੋਏ ਹਨ।

About Jatin Kamboj