Home » FEATURED NEWS » ਕੈਪਟਨ ਅਮਰਿੰਦਰ ਸਿੰਘ ਦੀ ਹਿਮਾਚਲ ਪ੍ਰਦੇਸ਼ ਤੋਂ ਵਾਪਸੀ
cs

ਕੈਪਟਨ ਅਮਰਿੰਦਰ ਸਿੰਘ ਦੀ ਹਿਮਾਚਲ ਪ੍ਰਦੇਸ਼ ਤੋਂ ਵਾਪਸੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਿਮਾਚਲ ਤੋਂ ਚੰਡੀਗੜ੍ਹ ‘ਚ ਵਾਪਸੀ 13 ਜੂਨ ਨੂੰ ਹੋਵੇਗੀ। ਇਕ ਦਿਨ ਬਾਅਦ ਉਹ ਦਿੱਲੀ ‘ਚ ਨੀਤੀ ਆਯੋਗ ਦੀ ਬੈਠਕ ਵਿਚ ਹਿੱਸਾ ਲੈਣ ਲਈ ਜਾਣਗੇ। ਸਰਕਾਰੀ ਸੂਤਰਾਂ ਤੋਂ ਪਤਾ ਲਗਦਾ ਹੈ ਕਿ ਮੁੱਖ ਮੰਤਰੀ ਜੋ ਬੀਤੇ ਕੁਝ ਦਿਨਾਂ ਤੋਂ ਨਿੱਜੀ ਛੁੱਟੀ ਤੇ ਹਿਮਾਚਲ ਗਏ ਹੋਏ ਸਨ, ਨੇ ਵੀਰਵਾਰ ਚੰਡੀਗੜ੍ਹ ਵਿਚ ਕਈ ਸਰਕਾਰੀ ਬੈਠਕਾਂ ਸੱਦੀਆਂ ਹਨ। ਉਨ੍ਹਾਂ ਦੇ 14 ਜੂਨ ਨੂੰ ਸ਼ਾਮ ਤੱਕ ਦਿੱਲੀ ਪਹੁੰਚ ਜਾਣ ਦਾ ਪ੍ਰੋਗਰਾਮ ਹੈ। 15 ਜੂਨ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਇਕ ਬੈਠਕ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਬੈਠਕ ਨੂੰ ਸੰਬੋਧਨ ਕਰਨਾ ਹੈ। ਉਨ੍ਹਾਂ ਵੱਲੋਂ ਪੰਜਾਬ ਤੇ ਲਟਕਦੇ 31 ਹਜ਼ਾਰ ਕਰੋੜ ਰੁਪਏ ਦੇ ਫੂਡ ਅਕਾਊਂਟ ਨੂੰ ਸੈਟਲ ਕਰਨ ਅਤੇ ਸੂਬੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਏ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਦੇ ਚੰਡੀਗੜ੍ਹ ਵਿਚ ਆਉਂਦਿਆਂ ਹੀ ਸਰਕਾਰੀ ਸਰਗਰਮੀਆਂ ਵਿਚ ਤੇਜ਼ੀ ਆ ਜਾਵੇਗੀ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਪੈਂਡਿੰਗ ਹਏ ਹਨ। ਜਿਥੇ ਪੁਲਿਸ ਪ੍ਰਸ਼ਾਸਨ ਵਿਚ ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਹੋਣੇ ਬਾਕੀ ਹਨ, ਉਥੇ ਕਈ ਜ਼ਿਲ੍ਹਿਆਂ ਵਿਚ ਐਸਐਸਪੀ ਪੱਧਰ ਦੇ ਤਬਾਦਲੇ ਵੀ ਪੈਂਡਿੰਗ ਪਏ ਹਨ। ਪੁਲਿਸ ਅਧਿਕਾਰੀਆਂ ਦੇ ਨਾਲ ਹੀ ਪ੍ਰਸ਼ਾਸਨ ਵਿਚ ਵੱਖ-ਵੱਖ ਵਿਭਾਗਾਂ ਦੇ ਪ੍ਰਿੰਸੀਪਲ ਸਕੱਤਰਾਂ ਨੂੰ ਵੀ ਤਬਦੀਲ ਕੀਤਾ ਜਾਣਾ ਹੈ। ਕਈ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਵੀ ਪੈਂਡਿੰਗ ਹਨ। ਮੰਨਿਆ ਜਾਂਦਾ ਹੈ ਕਿ ਇਸ ਸਬੰਧੀ ਮੁੱਖ ਮੰਤਰੀ ਵੱਲੋਂ ਆਉਂਦੇ ਕੁਝ ਦਿਨਾਂ ਦੌਰਾਨ ਹਰੀ ਝੰਡੀ ਦਿੱਤੀ ਜਾਵੇਗੀ। ਡੀਜੀਪੀ ਦਿਨਕਰ ਗੁਪਤਾ ਵਿਦੇਸ਼ੀ ਦੌਰੇ ‘ਤੇ ਗਏ ਹੋਏ ਸਨ, 13 ਜੂਨ ਨੂੰ ਵਾਪਿਸ ਆ ਰਹੇ ਹਨ।

About Jatin Kamboj