Home » News » PUNJAB NEWS » ਕੈਪਟਨ ਵਲੋਂ ਪਾਣੀ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਸਰਬ ਪਾਰਟੀ ਮੀਟਿੰਗ ਸੱਦਣ ਦਾ ਐਲਾਨ
ddd

ਕੈਪਟਨ ਵਲੋਂ ਪਾਣੀ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਸਰਬ ਪਾਰਟੀ ਮੀਟਿੰਗ ਸੱਦਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਆਮ ਸਹਿਮਤੀ ਪੈਦਾ ਕਰਨ ਵਾਸਤੇ ਛੇਤੀ ਹੀ ਸਰਬ-ਪਾਰਟੀ ਮੀਟਿੰਗ ਸੱਦੇ ਜਾਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਹੇਠਾਂ ਜਾਣ ਸਬੰਧੀ ਚਿੰਤਾਜਨਕ ਸਥਿਤੀ ਨੂੰ ਹੱਲ ਕਰਨ ਲਈ ਢੰਗ ਤਰੀਕੇ ਕੱਢਣ ਵਾਸਤੇ ਕੈਬਨਿਟ ਮੰਤਰੀਆਂ, ਸਿਆਸੀ ਆਗੂਆਂ, ਜਲ ਮਾਹਰਾਂ, ਵਿਗਆਨੀਆਂ, ਸੀਨੀਅਰ ਸਰਕਾਰੀ ਅਧਿਕਾਰੀਆਂ ਅਤੇ ਕਿਸਾਨੀ ਤੇ ਉਦਯੋਗ ਦੇ ਨੁਮਾਇੰਦਿਆਂ ਨਾਲ ਵਿਚਾਰ ਵਿਟਾਂਦਰੇ ਲਈ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਭਵਿਖੀ ਪੀੜ੍ਹੀਆਂ ਲਈ ਇਸ ਸਮੱਸਿਆ ਨਾਲ ਨਿਪਟਣ ਦਾ ਇਹ ਅਹਿਮ ਸਮਾਂ ਹੈ ਕਿਉਂਕਿ ਪੰਜਾਬ ਇਸ ਸਮੇਂ ਮਾਰੂਥਲ ਬਣਨ ਦੇ ਕੰਢੇ ‘ਤੇ ਖੜ੍ਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਅਸੀਂ ਹੁਣ ਕੋਈ ਕਾਰਵਾਈ ਨਾ ਕੀਤੀ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਸਾਨੂੰ ਮੁਆਫ਼ ਨਹੀਂ ਕਰਨਗੀਆਂ। ਸਰਬ ਪਾਰਟੀ ਮੀਟਿੰਗ ਸੱਦਣ ਦੇ ਉਦੇਸ਼ਾਂ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਤਿ ਮਹੱਤਵਪੂਰਨ ਮੁੱਦੇ ‘ਤੇ ਸਿਆਸੀ ਆਮ ਸਹਿਮਤੀ ਪੈਦਾ ਕਰਨ ਲਈ ਸਰਬ ਪਾਰਟੀ ਮੀਟਿੰਗ ਇੱਕ ਸਿਹਤਮੰਦ ਮੰਚ ਮੁਹੱਈਆ ਕਰਵਾਵੇਗੀ ਜੋ ਕਿ ਸੂਬੇ ਅਤੇ ਸੂਬੇ ਦੇ ਲੋਕਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਹੋਂਦ ‘ਤੇ ਤਿੱਖਾ ਪ੍ਰਭਾਵ ਪਾਏਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਇਸ ਮਾਮਲੇ ‘ਤੇ ਵਰਤੀ ਗਈ ਢਿੱਲ ਸਾਨੂੰ ਕਿਸੇ ਪਾਸੇ ਦਾ ਵੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਇਸ ਸਬੰਧ ਵਿੱਚ ਦਿੱਲੋਂ ਸਹਿਯੋਗ ਮੰਗਿਆ ਹੈ ਕਿਉਂਕਿ ਇਹ ਮੁੱਦਾ ਸਿੱਧੇ ਤੌਰ ‘ਤੇ ਮਾਨਵਤਾ ਦੀ ਹੋਂਦ ਨਾਲ ਸਬੰਧਿਤ ਹੈ। 1985-86 ਵਿਚ ਖੇਤੀਬਾੜੀ ਮੰਤਰੀ ਵਜੋਂ ਨਿੱਜੀ ਤਜਰਬਿਆਂ ਦਾ ਉਲੇਖ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 17.1 ਐਮ.ਏ.ਐਫ ਪਾਣੀ ਉਪਲਭਦਤਾ ਦਾ ਪਤਾ ਲਾਉਣ ਲਈ ਕੇਂਦਰ ਸਰਕਾਰ ਵੱਲੋਂ ਇਰਾਡੀ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ ਪਰ ਹੁਣ ਪਿਛਲੇ 30 ਸਾਲਾਂ ਵਿੱਚ ਇਹ 13.1 ਐਮ.ਏ.ਐਫ ਤੱਕ ਹੇਠਾਂ ਆ ਗਿਆ ਹੈ।

About Jatin Kamboj