Home » News » PUNJAB NEWS » ਕੈਪਟਨ ਵੱਲੋਂ ਅਕਾਲੀਆਂ ਨੂੰ ਕੇਂਦਰ ’ਚ ਗੱਠਜੋੜ ਤੋੜਨ ਦੀ ਚੁਣੌਤੀ
xx

ਕੈਪਟਨ ਵੱਲੋਂ ਅਕਾਲੀਆਂ ਨੂੰ ਕੇਂਦਰ ’ਚ ਗੱਠਜੋੜ ਤੋੜਨ ਦੀ ਚੁਣੌਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕੇਂਦਰ ’ਚ ਐੱਨਡੀਏ ਨਾਲੋਂ ਗੱਠਜੋੜ ਤੋੜਨ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਮੁੱਦੇ ’ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਸੰਸਦ ਦੇ ਦੋਵਾਂ ਸਦਨਾਂ ਵਿੱਚ ਇਸ ਬਿੱਲ ਨੂੰ ਪਾਸ ਮੌਕੇ ਅਕਾਲੀ ਵੀ ਸਮਰਥਕ ਧਿਰ ਵੱਜੋਂ ਖੜ੍ਹੇ ਸਨ। ਮੁੱਖ ਮੰਤਰੀ ਨੇ ਕਿਹਾ, ‘ਤੁਸੀਂ ਸਿੱਧਾ ਤੇ ਸਪੱਸ਼ਟ ਫ਼ੈਸਲਾ ਕਿਉਂ ਨਹੀਂ ਲੈਂਦੇ ਅਤੇ ਲੋਕਾਂ ਨੂੰ ਇਹ ਕਿਉਂ ਨਹੀਂ ਦੱਸਦੇ ਕਿ ਤੁਸੀਂ ਫੁੱਟਪਾਊ ਅਤੇ ਮਾਰੂ ਕਾਨੂੰਨ ਸੀਏਏ ਖ਼ਿਲਾਫ਼ ਸੱਚਮੁੱਚ ਖੜ੍ਹੇ ਹੋ।’ ਉਨ੍ਹਾਂ ਕਿਹਾ ਕਿ ਸੀਏਏ ਖ਼ਿਲਾਫ਼ ਆਪਣੀ ਇਮਾਨਦਾਰੀ ਸਾਬਤ ਕਰਨ ਲਈ ਅਕਾਲੀਆਂ ਨੂੰ ਕੇਂਦਰ ’ਚ ਭਾਜਪਾ ਨਾਲ ਭਾਈਵਾਲੀ ਤੋੜ ਦੇਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਵਜ਼ਾਰਤ ਵਿੱਚ ਸ਼ਾਮਲ ਅਕਾਲੀ ਮੰਤਰੀਆਂ ਨੂੰ ਵਿਵਾਦਤ ਕਾਨੂੰਨ ’ਤੇ ਲਏ ਸਟੈਂਡ ਦੇ ਹੱਕ ਵਿੱਚ ਨਿੱਤਰਨ ਲਈ ਤੁਰੰਤ ਅਸਤੀਫਾ ਦੇਣ ਵਾਸਤੇ ਆਖਿਆ।

About Jatin Kamboj