Home » FEATURED NEWS » ਖਹਿਰਾ ਨੇ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਕੀਤਾ ਇਸ਼ਾਰਾ
sa

ਖਹਿਰਾ ਨੇ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਕੀਤਾ ਇਸ਼ਾਰਾ

ਬਠਿੰਡਾ : ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਸਿੰਘ ਖ਼ਹਿਰਾ ਨੇ ਆਗਾਮੀ ਲੋਕ ਸਭਾ ਚੋਣਾਂ ‘ਚ ਬਠਿੰਡਾ ਤੋਂ ਚੋਣ ਲੜਣ ਦਾ ਸਪੱਸ਼ਟ ਇਸ਼ਾਰਾ ਕੀਤਾ ਹੈ। ਅੱਜ ਬਠਿੰਡਾ ‘ਚ ਅਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਸ਼੍ਰੀ ਖ਼ਹਿਰਾ ਨੇ ਦਾਅਵਾ ਕੀਤਾ ਕਿ ”ਬਠਿੰਡਾ ਦੇ ਵਰਕਰ ਤੇ ਵੋਟਰਾਂ ਵਲੋਂ ਮੈਨੂੰ ਲਗਾਤਾਰ ਇੱਥੋਂ ਚੋਣ ਲੜਣ ਲਈ ਕਿਹਾ ਜਾ ਰਿਹਾ ਹੈ ਤੇ ਜੇਕਰ ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਇਜਾਜ਼ਤ ਦਿਤੀ ਤਾਂ ਉਹ ਜ਼ਰੂਰ ਚੋਣ ਲੜ ਸਕਦੇ ਹਨ।” ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੇ ਬਾਵਜੂਦ ਬਤੌਰ ਐਮ.ਐਲ.ਏ ਬਣੇ ਰਹਿਣਗੇ, ਕਿਉਂਕਿ ਉਨ੍ਹਾਂ ਨੂੰ ਪਾਰਟੀ ਨੇ ਨਹੀਂ ਬਲਕਿ ਭੁਲੱਥ ਹਲਕੇ ਦੇ ਲੋਕਾਂ ਨੇ ਚੁਣਿਆ ਹੈ। ਦਫ਼ਤਰ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਹਿਰਾ ਨੇ ਭਗਵੰਤ ਮਾਨ ਸਹਿਤ ਉਨ੍ਹਾਂ ਦਾ ਅਸਤੀਫ਼ਾ ਮੰਗਣ ਵਾਲੇ ਹੋਰਨਾਂ ਆਗੂਆਂ ਨੂੰ ਇਹ ਵੀ ਸਵਾਲ ਕੀਤਾ ਕਿ ਜੇਕਰ ਉਹ ਸਮਝਦੇ ਹਨ ਕਿ ਉਹ (ਖਹਿਰਾ) ਆਪ ਦੀ ਬਦੌਲਤ ਚੋਣ ਜਿੱਤੇ ਹਨ। ਤਾਂ ਪਹਿਲਾਂ ਉਹ ਵਿਧਾਨ ਸਭਾ ਚੋਣਾਂ ‘ਚ ਆਪ ਦੀ ਟਿਕਟ ‘ਤੇ ਚੋਣ ਲੜ ਕੇ ਹਾਰ ਦਾ ਮੂੰਹ ਦੇਖਣ ਵਾਲੇ 97 ਉਮੀਦਵਾਰਾਂ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ। ਇਸ ਦੇ ਇਲਾਵਾ ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਆਉਣ ਵਾਲੇ ਕੁੱਝ ਦਿਨਾਂ ‘ਚ ਇਕ ਹੋਰ ਆਪ ਵਿਧਾਇਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਜਾ ਰਿਹਾ ਹੈ। ਜਸਟਿਸ ਜੋਰਾ ਸਿੰਘ ਵਲੋਂ ਪਿਛਲੇ ਦਿਨੀਂ ਬਰਗਾੜੀ ਕਾਂਡ ਸਬੰਧੀ ਕੀਤੇ ਖ਼ੁਲਾਸੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਵਿਰੋਧੀ ਧਿਰ ਦੇ ਸਾਬਕਾ ਨੇਤਾ ਨੇ ਮੰਗ ਕੀਤੀ।

About Jatin Kamboj