Home » FEATURED NEWS » ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਵਲੋਂ ਖਹਿਰਾ ਦੇ ਸਮਰਥਨ ਦਾ ਐਲਾਨ
s

ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਵਲੋਂ ਖਹਿਰਾ ਦੇ ਸਮਰਥਨ ਦਾ ਐਲਾਨ

ਹੁਸ਼ਿਆਰੁਪਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਵੀ ਪਾਰਟੀ ਹਾਈਕਮਾਂਡ ਤੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ। ਜੈ ਸਿੰਘ ਰੋੜੀ ਨੇ ਆਪਣੇ ਫੇਸਬੁੱਕ ਪੇਜ ‘ਤੇ ਖਹਿਰਾ ਦੀ ਹਿਮਾਇਤ ਦਾ ਐਲਾਨ ਕਰਦੇ ਹੋਏ ਲਿਖਿਆ ਹੈ ਕਿ ‘ਮੈਂ ਆਪਣੇ ਜ਼ਮੀਰ, ਹਲਕਾ ਗੜ੍ਹਸ਼ੰਕਰ ਦੇ ਵਾਲੰਟੀਅਰਸ ਅਤੇ ਸਮੂਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਅੱਜ ਪੰਜਾਬ ਦੇ ਹਿੱਤ ਵਿਚ ਖੜ੍ਹੇ ਸੁਖਪਾਲ ਖਹਿਰਾ ਅਤੇ ਸਤਿਕਾਰਯੋਗ ਐੱਮ. ਐੱਲ. ਏ. ਸਾਹਿਬਾਨ ਦਾ ਸਾਥ ਦੇਣ ਦਾ ਐਲਾਨ ਕਰਦਾ ਹਾਂ।
ਜੈ ਸਿੰਘ ਰੋੜੀ ਦੇ ਇਸ ਐਲਾਨ ਤੋਂ ਬਾਅਦ ਖਹਿਰਾ ਦੇ ਸਮਰਥਕ ਵਿਧਾਇਕਾਂ ਦੀ ਗਿਣਤੀ 7 ਹੋ ਗਈ ਹੈ। ਇਸ ਤੋਂ ਪਹਿਲਾਂ ਹਲਕਾ ਖਰੜ ਤੋਂ ਵਿਧਾਇਕ ਕੰਵਰ ਸੰਧੂ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ, ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਈਸੋਵਾਲ, ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ, ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਅਤੇ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਹਿਰਾ ਦੇ ਸਮਰਥਨ ਦਾ ਐਲਾਨ ਕਰ ਚੁੱਕੇ ਹਨ।

About Jatin Kamboj