Home » FEATURED NEWS » ਛਤਰਪਤੀ ਹੱਤਿਆ ਕਾਂਡ : ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪੁਲਿਸ ਨੇ ਹਿਰਾਸਤ ‘ਚ ਲਏ ਤਿੰਨੋਂ ਦੋਸ਼ੀ
shsat

ਛਤਰਪਤੀ ਹੱਤਿਆ ਕਾਂਡ : ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪੁਲਿਸ ਨੇ ਹਿਰਾਸਤ ‘ਚ ਲਏ ਤਿੰਨੋਂ ਦੋਸ਼ੀ

ਪੰਚਕੂਲਾ, 11 ਜਨਵਰੀ – ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਤੋਂ ਪੁਲਿਸ ਨੇ ਤਿੰਨਾਂ ਦੋਸ਼ੀਆਂ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਹਿਰਾਸਤ ‘ਚ ਲੈ ਲਿਆ ਹੈ। ਤਿੰਨਾਂ ਨੂੰ ਭਾਰੀ ਸੁਰੱਖਿਆ ਅਧੀਨ ਮੈਡੀਕਲ ਚੈੱਕਅਪ ਤੋਂ ਅੰਬਾਲਾ ਸੈਂਟਰਲ ਜੇਲ੍ਹ ਲਿਜਾਇਆ ਜਾਵੇਗਾ। ਦੱਸ ਦਈਏ ਕਿ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਪਹਿਲਾਂ ਹੀ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹੈ।

About Jatin Kamboj