Home » COMMUNITY » ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
ra

ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ

ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ‘ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਦਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਤੋਂ ਬਾਅਦ ਐਸ.ਜੀ.ਪੀ.ਸੀ. ਵੱਲੋਂ ਉਨ੍ਹਾਂ ਨਾਲ ਕੋਈ ਗੱਲਬਾਤ ਨਹੀ ਕੀਤੀ ਗਈ ਤੇ ਰਾਜੋਆਣਾ ਦੇ ਹਾਲਾਤ ਕਾਫੀ ਨਾਜ਼ੁਕ ਹੋ ਗਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦਾ 5 ਕਿੱਲੋ ਭਾਰ ਵੀ ਘੱਟ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਇਹ ਭੁੱਖ ਹੜਤਾਲ ਜਾਰੀ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਇਸ ਉੱਪਰ ਕੋਈ ਸਿਆਸਤ ਨਾ ਕਰਨ ਲਈ ਕਿਹਾ।

About Jatin Kamboj