PUNJAB NEWS

…ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ

ਸ੍ਰੀ ਮੁਕਤਸਰ ਸਾਹਿਬ -ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ਜਦੋਂ ਮੁੱਖ ਮੰਤਰੀ ਦੀਆਂ ਗੱਡੀਆਂ ਦਾ ਕਾਫ਼ਲਾ ਜਲਾਲਾਬਾਦ ਹਲਕੇ ਵਿਚ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਰਵਾਨਾ ਹੋਣ ਲੱਗਿਆ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮੰਤਰੀ ਦੀ ਗੱਡੀ ਵਿਚ ਬੈਠਣ ਲਈ ਆਏ, ਇਸ ਦੌਰਾਨ ਸੁਰੱਖਿਆ ਇੰਚਾਰਜ ਨੇ ਉਨ੍ਹਾਂ ਨੂੰ ਸਖ਼ਤੀ ਨਾਲ ਰੋਕ ਦਿੱਤਾ ਅਤੇ ਦੋਵਾਂ ਵਿਚਕਾਰ ਬੋਲ-ਬੁਲਾਰਾ ਹੋਇਆ। ਇਹ ਸਾਰਾ ਘਟਨਾਕ੍ਰਮ ਕੈਮਰੇ ਵਿਚ ਕੈਦ ਹੋ ਗਿਆ। ਇਸ ਮੌਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸੁਰੱਖਿਆ ਇੰਚਾਰਜ ਨੂੰ ਕੁੱਝ ਕਹਿੰਦੇ ਨਜ਼ਰ ਆਏ।