Home » COMMUNITY » ਨਾਨਕ ਨਾਮ ਲੇਵਾ ਸੰਗਤਾਂ ਦੇ ਪਾਸਪੋਰਟ ਭਾਰਤ ਸਰਕਾਰ ਮੁਫ਼ਤ ਬਣਾਵੇ : ਬਲਦੇਵ ਸਿੰਘ
sa

ਨਾਨਕ ਨਾਮ ਲੇਵਾ ਸੰਗਤਾਂ ਦੇ ਪਾਸਪੋਰਟ ਭਾਰਤ ਸਰਕਾਰ ਮੁਫ਼ਤ ਬਣਾਵੇ : ਬਲਦੇਵ ਸਿੰਘ

ਧਾਰੀਵਾਲ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਹੈ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਗੁਰਬਾਣੀ ਦਾ ਪ੍ਰਚਾਰ ਕਰੇ ਨਾ ਕਿ ਰਾਜਨੀਤਕ ਪਾਰਟੀਆਂ ਦੀ ਕਠਪੁਤਲੀ ਬਣ ਕੇ ਸਿੱਖੀ ਸਿਧਾਂਤਾਂ ਦਾ ਘਾਣ ਹੁੰਦਿਆਂ ਵੇਖ ਕੇ ਅੱਖ ਬੰਦ ਕਰ ਕੇ ਬੈਠ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਧਾਰੀਵਾਲ ਵਿਖੇ ਪ੍ਰੈਸ ਕਾਨਫ਼ਰੰਸ ਦੋਰਾਨ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ 70 ਸਾਲਾ ਦੀ ਅਰਦਾਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਿਆ ਹੈ ਜਦਕਿ ਇਨ੍ਹਾਂ ਦੇ ਦਰਸ਼ਨਾਂ ਲਈ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਨੇਕਾਂ ਤਰ੍ਹਾਂ ਦੀ ਔਕੜਾਂ ਪੇਸ਼ ਆ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਕ ਪਰਿਵਾਰ ਦੇ ਸੱਤ ਜਾਂ ਅੱਠ ਮੈਂਬਰ ਹਨ ਉਨ੍ਹਾਂ ਸਾਰਿਆ ਦੇ ਪਾਸਪੋਰਟ ਨਾ ਹੋਣ ਕਰ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ।

About Jatin Kamboj