Home » COMMUNITY » ਪਾਕਿ ਅਧਿਕਾਰੀਆਂ ਨੇ ਸਿੱਖ ਸ਼ਰਧਾਲੂਆਂ ਨੂੰ ਵੰਡੀਆਂ ਮਠਿਆਈਆਂ
kr

ਪਾਕਿ ਅਧਿਕਾਰੀਆਂ ਨੇ ਸਿੱਖ ਸ਼ਰਧਾਲੂਆਂ ਨੂੰ ਵੰਡੀਆਂ ਮਠਿਆਈਆਂ

ਕਰਤਾਰਪੁਰ ਸਾਹਿਬ : ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੇ ਐਲਾਨ ਨੂੰ ਲੈ ਕੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦਾ ਇਕ ਨਜ਼ਾਰਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਪਾਕਿਸਤਾਨੀ ਪ੍ਰਸ਼ਾਸਨ ਅਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਦਾ ਦੌਰਾ ਕੀਤਾ, ਅਤੇ ਵਿਸ਼ਵ ਭਰ ਵਿਚੋਂ ਆਏ ਸਿੱਖਾਂ ਨੂੰ ਮਠਿਆਈਆਂ ਵੰਡ ਕੇ ਉਨ੍ਹਾਂ ਦਾ ਇਸਤਕਬਾਲ ਕੀਤਾ ਗਿਆ, ਇਸ ਮੌਕੇ ਸਿੱਖ ਸ਼ਰਧਾਲੂਆਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਇਸ ਮੌਕੇ ‘ਤੇ ਨਵਜੋਤ ਸਿੰਘ ਸਿੱਧੂ ਦੀ ਆਮਦ ਵਿਚ ਸਵਾਗਤੀ ਬੋਰਡ ਵੀ ਲੱਗੇ ਹੋਏ ਨਜ਼ਰ ਆਏ, ਪਾਕਿਸਤਾਨ ਦੇ ਵਜ਼ੀਏ-ਏ-ਆਜ਼ਮ ਇਮਰਾਨ ਖ਼ਾਨ ਪਾਕਿਸਤਾਨ ਵਾਲੇ ਪਾਸੇ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ 28 ਨਵੰਬਰ ਨੂੰ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਚੜ੍ਹਦੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹੋਣਗੇ। ਲਾਂਘੇ ਦਾ ਨੀਂਹ ਪੱਥਰ ਰੱਖੇ ਜਾਣ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ, ਇਨ੍ਹਾਂ ਤਸਵੀਰਾਂ ਵਿਚ ਤੁਸੀਂ ਸਾਫ਼ ਤੌਰ ‘ਤੇ ਦੇਖ ਸਕਦੇ ਹੋ ਕਿ ਕਿਵੇਂ ਪਾਕਿਸਤਾਨ ਵਲੋਂ ਨੀਂਹ ਪੱਥਰ ਰੱਖਣ ਲਈ ਕਰਤਾਰਪੁਰ ਸਾਹਿਬ ਵਿਖੇ ਤਿਆਰੀਆਂ ਕੀਤੀਆਂ ਗਈਆਂ ਹਨ।

About Jatin Kamboj