PUNJAB NEWS

ਪੰਜਾਬ ‘ਚ ਵੱਡਾ ਹਾਦਸਾ, ਵੇਖਦੇ-ਵੇਖਦੇ ਤਿੰਨ ਮੰਜ਼ਿਲਾਂ ਇਮਾਰਤ ਹੋਈ ਢਹਿ-ਢੇਰੀ

ਖਰੜ :ਖਰੜ ਦੇ ਲਾਂਡਰਾਂ ਰੋਡ ‘ਤੇ ਤਿੰਨ ਮੰਜ਼ਿਲਾ ਇਮਾਰਤ ਸ਼ਨੀਵਾਰ ਨੂੰ ਅਚਾਨਕ ਡਿੱਗ ਗਈ। ਜਾਣਕਾਰੀ ਅਨੁਸਾਰ ਇਸ ‘ਚ ਕਈ ਲੋਕਾਂ ਦੇ ਦੱਬੇ ਹੋਣ ਦੀ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਇਮਾਰਤ ਵਿਚ ਦਫਤਰ ਹੋਣ ਕਰਕੇ ਪੂਰਾ ਸਟਾਫ ਅੰਦਰ ਬੈਠਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਇਮਾਰਤ ਵਿਚ ਤਕਰੀਬਨ ਇੱਕ ਦਰਜਨ ਲੋਕ ਮੌਜੂਦ ਸਨ।ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਇਮਾਰਤ ਦੇ ਬੇਸਮੈਂਟ ਵਿੱਚ ਖੁਦਾਈ ਦਾ ਕੰਮ ਚੱਲ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਮੌਕੇ ਤੇ ਮਲਬੇ ਨੂੰ ਹਟਾਉਣ ਲਈ ਚਾਰ ਜੇਸੀਬੀ ਮਸ਼ੀਨਾਂ ਲਗਾਈਆਂ ਗਈਆਂ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਣ ਲਈ ਇਕ ਐਂਬੂਲੈਂਸ ਉਪਲਬਧ ਹੈ। ਆਈਜੀ ਰੋਪੜ ਅਮਿਤ ਪ੍ਰਸਾਦ ਅਤੇ ਐਸਡੀਐਮ ਖਰੜ ਹਿਮਾਂਸ਼ੂ ਜੈਨ ਮੌਕੇ ‘ਤੇ ਮੌਜੂਦ ਹਨ।