Home » FEATURED NEWS » ਪੰਜਾਬ ‘ਚ ਹੜ੍ਹ ਨੇ ਮਚਾਈ ਤਬਾਹੀ : ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟਿਆ
review

ਪੰਜਾਬ ‘ਚ ਹੜ੍ਹ ਨੇ ਮਚਾਈ ਤਬਾਹੀ : ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟਿਆ

ਸੁਲਤਾਨਪੁਰ ਲੋਧੀ : ਪੰਜਾਬ ਵਿਚ ਬੇਸ਼ੱਕ ਬਾਰਸ਼ ਰੁੱਕ ਗਈ ਹੈ, ਪਰ ਅਜੇ ਵੀ ਹੜ੍ਹ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ ‘ਚ ਮੀਂਹ ਕਰ ਕੇ ਭਾਖੜਾ ਬੰਨ੍ਹ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਸੂਬੇ ਦੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿ ਰਹੀਆਂ ਹਨ। ਪੰਜ ਜ਼ਿਲ੍ਹਿਆਂ ‘ਚ ਹੜ੍ਹ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਵੱਡੀ ਗਿਣਤੀ ‘ਚ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਹੈ। ਅਜਿਹੇ ‘ਚ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਇਲਾਕੇ ‘ਚ ਅੱਜ ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟ ਗਿਆ ਹੈ।ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਸਤੁਲਜ ਦਰਿਆ ਦਾ ਪਾਣੀ ਵੱਡੀ ਪੱਧਰ ‘ਤੇ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਲੁਜ ਦਰਿਆ ਦੇ ਟੁੱਟੇ ਹੋਏ 7ਵੇਂ ਬੰਨ੍ਹ ਦਾ ਜਾਇਜ਼ਾ ਲੈਣ ਲਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਬੰਨ੍ਹ ਬਣਾ ਕੇ ਰੱਖੇ ਹੋਏ ਹਨ, ਜਿਨ੍ਹਾਂ ‘ਤੇ ਪਿਛਲੇ 4 ਦਿਨ ਤੋਂ ਮਿੱਟੀ ਪਾਈ ਜਾ ਰਹੀ ਹੈ। ਇਸ ਬੰਨ੍ਹ ਨੂੰ ਬਚਾਉਣ ਲਈ ਅਸੀਂ ਜਲੰਧਰ ਵਾਲਿਆਂ ਨੂੰ ਵੀ 10 ਹਜ਼ਾਰ ਬੋਰੀਆਂ ਦਿੱਤੀਆਂ ਸਨ। ਚੀਮਾ ਨੇ ਕਿਹਾ ਕਿ ਇਸ ਇਲਾਕੇ ਦੇ ਬੰਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਿੱਟੀ ਦੇ ਕਈ ਬੋਰੇ ਭੇਜੇ ਸਨ, ਜਿਸ ਦੇ ਬਾਵਜੂਦ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਬੰਨ੍ਹ ਟੁੱਟ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਇਸ ਵਾਰ ਪਾਣੀ ਦਾ ਪੱਧਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਲਈ ਉਨ੍ਹਾਂ ਵਲੋਂ ਭਰੋਣਾ ਪਿੰਡ ‘ਚ ਕੈਂਪ ਲਗਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਦੀ ਮਦਦ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਠਹਿਰਣ, ਖਾਣ ਪੀਣ, ਪਸ਼ੂਆਂ ਨੂੰ ਰੱਖਣ ਅਤੇ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

About Jatin Kamboj