Home » FEATURED NEWS » ਪੰਜਾਬ ਮੰਤਰੀ ਮੰਡਲ ਦੀ ਮੀਟਿੰਗ `ਚ ਕਈ ਅਹਿਮ ਫੈਸਲੇ
ca

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ `ਚ ਕਈ ਅਹਿਮ ਫੈਸਲੇ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ `ਚ ਚੱਲ ਰਹੀ ਹੈ। ਮੰਤਰੀ ਮੰਡਲ ਨੇ ਅੱਜ ਮੀਟਿੰਗ `ਚ ਕਈ ਫੈਸਲੇ ਲਏ।ਮੀਟਿੰਗ `ਚ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਲੁਧਿਆਣਾ ਜਿ਼ਲ੍ਹੇ ਦੇ ਹਲਵਾਰਾ `ਚ 135 ਏਕੜ ਜ਼ਮੀਨ `ਚ ਏਏਆਈ ਨਾਲ ਮਿਲਕੇ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਇਆ ਜਾਵੇਗਾ। ਮੀਟਿੰਗ `ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੈਬਨਿਟ ਵੱਲੋਂ ਅਹਿਮ ਪ੍ਰਸਤਾਵ ਪਾਸ ਕੀਤਾ ਗਿਆ। ਇਸਦੇ ਨਾਲ ਹੀ ਮੀਟਿੰਗ `ਚ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਪੰਜਾਬ ਕੈਬਨਿਟ `ਚ ਪੰਜਾਬ ਜਲ ਸਰੋਤ 2018 ਬਿੱਲ ਪਾਸ ਕੀਤਾ ਗਿਆ। ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 13 ਤੋਂ 15 ਦਸੰਬਰ ਤੱਕ ਬਲਾਉਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਸਬੰਧੀ ਇਹ ਵੀ ਚਰਚਾ ਚੱਲ ਰਹੀ ਸੀ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਾਰੇ ਚਰਚਾ ਕੀਤੀ ਜਾ ਸਕਦੀ ਹੈ, ਪ੍ਰੰਤੂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਨੂੰ ਲੈ ਕੇ ਮੀਟਿੰਗ `ਚ ਕੋਈ ਚਰਚਾ ਨਹੀਂ ਕੀਤੀ ਗਈ।

About Jatin Kamboj