Home » FEATURED NEWS » ਫਤਿਹਵੀਰ ਦਾ ਮਾਮਲਾ ਹਾਈਕੋਰਟ ਪੁੱਜਿਆ, ਸੁਣਵਾਈ ਸੋਮਵਾਰ ਨੂੰ

ਫਤਿਹਵੀਰ ਦਾ ਮਾਮਲਾ ਹਾਈਕੋਰਟ ਪੁੱਜਿਆ, ਸੁਣਵਾਈ ਸੋਮਵਾਰ ਨੂੰ

ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰ ਵਿਖੇ ਬੋਰਵੈਲ ਵਿਚ ਡਿੱਗਣ ਤੋਂ ਬਾਅਦ ਹੋਈ ਫਤਿਹਵੀਰ ਦੀ ਮੌਤ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਪਰਮਿੰਦਰ ਸਿੰਘ ਸੇਖੋ ਵੱਲੋਂ ਇਕ ਲੋਕ ਹਿੱਤ ਵਿਚ ਪਟੀਸ਼ਨ ਦਾਇਰ ਕੀਤੀ ਗਈ। ਇਸ ਪਟੀਸ਼ਨ ਉਤੇ ਮਾਨਯੋਗ ਹਾਈਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ।
ਫਤਿਹਵੀਰ ਦੀ ਮੌਤ ਵਿਰੁੱਧ ਸੰਗਰੂਰ ਪੂਰੀ ਤਰ੍ਹਾਂ ਬੰਦ : ਇਸ ਪਟੀਸ਼ਨ ਵਿਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਾਰਟੀ ਬਣਾਇਆ ਗਿਆ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਕਿ ਫਤਿਹਵੀਰ ਨੂੰ ਬਚਾਉਣ ਵਿਚ ਫੇਲ੍ਹ ਹੋਣ ਵਾਲਿਆਂ ਉਤੇ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਖੁੱਲ੍ਹੇ ਬੋਰਾਂ ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਹੁਕਮਾਂ ਦੀ ਵੀ ਪਾਲਣਾ ਨਹੀਂ ਹੋਈ।

About Jatin Kamboj