Home » FEATURED NEWS » ਬਰਗਾੜੀ ਕਾਂਡ ਮਾਮਲੇ ਸਬੰਧੀ ਕਾਂਗਰਸ ‘ਤੇ ਵਰ੍ਹੇ ਸੁਖਪਾਲ ਖਹਿਰਾ
_f8a0ca4a-cd45-11e7-855e-d08d9ee048bd

ਬਰਗਾੜੀ ਕਾਂਡ ਮਾਮਲੇ ਸਬੰਧੀ ਕਾਂਗਰਸ ‘ਤੇ ਵਰ੍ਹੇ ਸੁਖਪਾਲ ਖਹਿਰਾ

ਚੰਡੀਗੜ੍ਹ : ‘ਆਮ ਆਦਮੀ ਪਾਰਟੀ’ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਨੇ ਬਰਗਾੜੀ ਕਾਂਡ ਮਾਮਲੇ ‘ਚ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਕਾਂਗਰਸ ਵਲੋਂ ਬਰਗਾੜੀ ਤੇ ਬਹਿਬਲ ਕਲਾ ਕਾਂਡ ਦੇ ਦੋਸ਼ੀਆਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਖਹਿਰਾ ਨੇ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਪਹਿਲਾਂ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲਈ ਕੰਮ ਕਰਦੇ ਸਨ ਪਰ ਹੁਣ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕਰ ਰਹੇ ਹਨ ਅਤੇ ਇਸ ਦੇ ਚੱਲਦਿਆਂ ਹੀ ਉਨ੍ਹਾਂ ਦਾ ਕਾਰਜਕਾਲ 3 ਮਹੀਨਿਆਂ ਲਈ ਵਧਾਇਆ ਗਿਆ ਹੈ, ਜਿਨ੍ਹਾਂ ਦੀ ਬਰਗਾੜੀ ਕਾਂਡ ‘ਚ ਵੱਡੀ ਭੂਮਿਕਾ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਵੋਟਾਂ ਦੀ ਰਾਜਨੀਤੀ ਕਰਕੇ ਇਸ ਮਾਮਲੇ ਤੋਂ ਆਪਣੇ ਪੈਰ ਪਿੱਛੇ ਖਿੱਚ ਰਹੀ ਹੈ। ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹਵੇ ਤਾਂ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕਾਫੀ ਰਾਹ ਅਪਣਾ ਸਕਦੀ ਹੈ ਪਰ ਰਾਜਨੀਤੀ ਕਾਰਨ ਅਜਿਹਾ ਨਹੀਂ ਕੀਤਾ ਜਾ ਰਿਹਾ।

About Jatin Kamboj