Home » FEATURED NEWS » ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
sss

ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ

ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ ਕਮੇਟੀ ‘ਚ ਇਹ ਫ਼ੈਸਲਾ ਕੀਤਾ ਗਿਆ । ਪਰ ਖਹਿਰਾ ਨੇ ਮੀਟਿੰਗ ‘ਚ ਕਿਹਾ ਕਿ ਉਹ ਵਲੰਟੀਅਰਾਂ ਦੀਆਂ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀਆਂ ਤਿੰਨ ਕਾਨਫ਼ਰੰਸਾਂ ‘ਚ ਪੁਸ਼ਟੀ ਕਰਵਾ ਕੇ ਇਹ ਅਹੁਦਾ ਲੈਣਗੇ। ਇਸ ਫ਼ੈਸਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰ ਸੰਧੂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਪ੍ਰਧਾਨਗੀ ਦਾ ਅਹੁਦਾ ਹਾਸਲ ਨਹੀਂ ਸਨ ਕਰਨਾ ਚਾਹੁੰਦੇ ਪਰ ਪੀ.ਏ.ਸੀ. ਨੇ ਫ਼ੈਸਲਾ ਕਰ ਕੇ ਉਨ੍ਹਾਂ ਨੂੰ ਐਕਟਿੰਗ ਪ੍ਰਧਾਨ ਦਾ ਅਹੁਦਾ ਲੈਣ ਨੂੰ ਕਿਹਾ ਹੈ । ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਕਿਉਂਕਿ ਹੁਣ ਲੋਕਾਂ ਦੇ ਆਗੂ ਬਣ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਉਹ ਪ੍ਰਧਾਨ ਬਣ ਕੇ ਵਧੀਆ ਢੰਗ ਨਾਲ ਚਲਾਉਣਗੇ।

About Jatin Kamboj