Home » FEATURED NEWS » ਬੀਜੇਪੀ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ ਪੁਲਿਸ ਚੌਕਸ
p

ਬੀਜੇਪੀ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ ਪੁਲਿਸ ਚੌਕਸ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਦਿੱਲੀ ਵਿਖੇ ਸਥਿਤ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੱਧ ਦਿੱਲੀ ਪੁਲਿਸ ਦੇ ਡੀਸੀਪੀ ਮੁਤਾਬਕ, ਇਕ ਧਮਕੀ ਭਰਿਆ ਫ਼ੋਨ ਕਰਨਾਟਕ ਦੇ ਮੈਸੂਰ ਤੋਂ ਆਇਆ ਸੀ, ਜਿਸ ਵਿਚ ਇਕ ਵਿਅਕਤੀ ਨੇ ਬੀਜੇਪੀ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ। ਇਸ ਤੋਂ ਬਾਅਦ ਦਿੱਲੀ ਪੁਲਿਸ ਚੌਕਸ ਹੋ ਗਈ ਹੈ। ਦਿੱਲੀ ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕਰਨਾਟਕ ਪੁਲਿਸ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਬੀਜੇਪੀ ਹੈੱਡਕੁਆਰਟਰ ਦੇ ਕੰਟਰੋਲ ਰੂਮ ’ਚ ਇਹ ਧਮਕੀ ਭਰਿਆ ਫ਼ੋਨ ਸਵੇਰੇ ਲਗਭੱਗ 11 ਵਜੇ ਆਇਆ ਸੀ। ਪੁਲਿਸ ਨੇ ਮੁੱਖ ਦਫ਼ਤਰ ਦੀ ਜਾਂਚ ਪੜਤਾਲ ਕੀਤੀ। ਇਸ ਤੋਂ ਬਾਅਦ ਸ਼ੁਰੂਆਤੀ ਜਾਂਚ ’ਚ ਪਤਾ ਲੱਗਿਆ ਕਿ ਇਹ ਫ਼ੋਨ ਕਰਨਾਟਕ ਦੇ ਮੈਸੂਰ ਤੋਂ ਕੀਤਾ ਗਿਆ ਹੈ। ਪੁਲਿਸ ਨੇ ਫ਼ੋਨ ਕਰਨ ਵਾਲੇ ਦਾ ਪਤਾ ਲਗਾ ਲਿਆ ਹੈ, ਪਰ ਅਜੇ ਨਾਮ ਦਾ ਖ਼ੁਲਾਸਾ ਨਹੀਂ ਕੀਤਾ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਫ਼ੋਨ ’ਤੇ ਧਮਕੀ ਦੇਣ ਵਾਲਾ ਵਿਅਕਤੀ ਮਾਨਸਿਕ ਤੌਰ ’ਤੇ ਪਰੇਸ਼ਾਨ ਹੈ। ਉਹ ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੇ ਫ਼ੋਨ ਕਰ ਚੁੱਕਾ ਹੈ।

About Jatin Kamboj