FEATURED NEWS News PUNJAB NEWS

ਬੱਸ ਦੀ ਲਪੇਟ ‘ਚ ਆਉਣ ਕਾਰਨ 4 ਨੌਜਵਾਨਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ‘ਤੇ ਅੱਜ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰਿਆ, ਜਦੋਂ ਮੋਟਰਸਾਈਕਲ ‘ਤੇ ਸਵਾਰ 4 ਨੌਜਵਾਨਾਂ ਦੀ ਬੱਸ ਹੇਠਾਂ ਆ ਕੇ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਸ਼ਨਾਖ਼ਤ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ, ਜੁਗਰਾਜ ਸਿੰਘ ਪੁੱਤਰ ਮੇਜਰ ਸਿੰਘ ਤੇ ਗੁਰਮੁਖ ਸਿੰਘ ਪੁੱਤਰ ਤਾਰ ਸਿੰਘ ਵਜੋਂ ਹੋਈ ਹੈ। ਸਾਰੇ ਮ੍ਰਿਤਕ ਮੁਕਤਸਰ ਸਾਹਿਬ ਤੋਂ 6 ਕਿਲੋਮੀਟਰ ਦੂਰ ਸਥਿਤ ਪਿੰਡ ਵੜਿੰਗ ਦੇ ਰਹਿਣ ਵਾਲੇ ਸਨ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਮਜ਼ਦੂਰੀ ਕਰਨ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਕੋਟਕਪੂਰਾ ਮੁੱਖ ਸੜਕ ‘ਤੇ ਪਹੁੰਚੇ ਅਤੇ ਇਕ ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ ‘ਚ ਉਨ੍ਹਾਂ ਦਾ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤੱਕ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਜਾਮ ਲਗਾ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤਕ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਸੀ ਹੋ ਸਕੀ।