COMMUNITY PUNJAB NEWS

ਭਾਈ ਮਰਦਾਨਾ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ’ਚ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸ਼੍ਰੀ ਫ਼ਤਿਹਗੜ੍ਹ ਸਾਹਿਬ : ਅੱਜ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ (ਰਜਿ) ਪੰਜਾਬ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੂਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ ਕਿ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲ ਕੇ ਗੁਰੂਆਂ ਦੀ ਇਤਿਹਾਸਕ ਧਰਤੀ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਿਆ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਅਣਥੱਕ ਅਤੇ ਪਿਆਰੇ ਭਗਤ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦੇ ਹੋਏ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ ਦੇ ਪੰਜਾਬ ਦੇ ਪ੍ਰਧਾਨ ਸ਼੍ਰੀ ਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸਾਨੂੰ ਅੱਜ ਬਹੁਤ ਹੀ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼ਹੀਦਾਂ ਦੀ ਧਰਤੀ ‘ਤੇ ਸਾਡੇ ਭਾਈਚਾਰੇ ਵੱਲੋਂ ਸਵਾਗਤ ਕਰਨਾ ਦਾ ਮੌਕਾ ਮਿਲਿਆ।ਇਸ ਮੌਕੇ ਜੀਤ ਖ਼ਾਨ ਗੋਰੀਆ ਸੀਨੀਅਰ ਮੀਤ ਪ੍ਰਧਾਨ, ਬੂਟੇ ਸ਼ਾਹ ਅਮਲੋਹ, ਗੁਲਜਾਰੀ ਲਾਲ ਜਨਰਲ ਸਕੱਤਰ, ਤਰਸੇਮ ਸਿੰਘ, ਖ਼ਜਾਨਚੀ, ਕਮਲਜੀਤ ਸਿੰਘ ਪ੍ਰਚਾਰ ਸਕੱਤਰ, ਮੁਖਤਿਆਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰੀਕ ਸਿੰਘ ਧਬਲਾਨ, ਰਾਜ ਕੁਮਾਰ ਲਾਡੀ, ਦਿਲਪਿਆਰ ਸੋਨੀ, ਰੁਸਤਮ ਸਰਹਿੰਦ, ਜਗਤਾਰ ਸਿੰਘ ਕੌੜੀ, ਹਰਨੇਕ ਸਿੰਘ ਭਮਾਰਸੀ, ਸੁਖਵਿੰਦਰ ਸਿੰਘ ਸੁੱਖੀ, ਦਿਲਸ਼ਾਦ ਭਾਂਬਰੀ, ਦਿਲਪਿਆਰ ਰਾਜ, ਪ੍ਰਵੀਨ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ, ਗੁਰਸੇਵਕ ਸਿੰਘ ਇਸ ਮੌਕੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਨੇ ਸੁਸਾਇਟੀ ਦੇ ਪ੍ਰਦੇਸ਼ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ।