ENTERTAINMENT Punjabi Movies

‘ਮਰ ਗਏ ਓਏ ਲੋਕੋ’ ਦਾ ਟੀਜ਼ਰ ਹੋਇਆ ਰਿਲੀਜ਼

ਜਲੰਧਰ – ‘ਮੰਜੇ ਬਿਸਤਰੇ’ ਅਤੇ ‘ਅਰਦਾਸ’ ਤੋਂ ਬਾਅਦ ਹੰਬਲ ਮੋਸ਼ਨ ਪਿਕਚਰਸ ਇਕ ਵਾਰ ਫਿਰ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਉਣ ਲਈ ਤਿਆਰ ਹੈ। ਦਰਅਸਲ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ ‘ਮਰ ਗਏ ਓਏ ਲੋਕੋ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਟੀਜ਼ਰ ‘ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ ਅਤੇ ਬੀ. ਐੱਨ. ਸ਼ਰਮਾ ਦੀ ਦਿਲਚਸਪ ਕਾਮੇਡੀ ਦੇਖਣ ਨੂੰ ਮਿਲ ਰਹੀ ਹੈ। ਬੀਤੇ ਦਿਨੀ ਇਸ ਫਿਲਮ ਦਾ ਫਰਸਟ ਲੁੱਕ ਸਾਹਮਣੇ ਆਇਆ ਸੀ। ਇਸ ਫਿਲਮ ਰਾਹੀ ਇਕ ਵਾਰ ਫਿਰ ਗਿੱਪੀ-ਬੀਨੂੰ ਦੀ ਕੈਮਿਸਟਰੀ ਧਮਾਲਾਂ ਪਾਉਂਦੀ ਨਜ਼ਰ ਆਵੇਗੀ। ਫਿਲਮ ‘ਚ ਗਿੱਪੀ, ਬੀਨੂੰ ਅਤੇ ਬੀ. ਐੱਨ. ਸ਼ਰਮਾ ਤੋਂ ਇਲਾਵਾ ਸਪਨਾ ਪੱਬੀ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ ਅਤੇ ਕਰਮਜੀਤ ਅਨਮੋਲ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਸਿਮਰਜੀਤ ਸਿੰਘ ਦੇ ਨਿਰਦੇਸ਼ਨ ‘ਚ ਬਣੀ ਇਹ ਫਿਲਮ 31 ਅਗਸਤ ਨੂੰ ਰਿਲੀਜ਼ ਹੋਵੇਗੀ।