Home » COMMUNITY » ਮੀਂਹ ਕਾਰਨ ਸ੍ਰੀ ਹਰਿਮੰਦਰ ਸਾਹਿਬ ‘ਚ ਪਾਣੀ ਓਵਰਫਲੋਅ
Amritsar-Main

ਮੀਂਹ ਕਾਰਨ ਸ੍ਰੀ ਹਰਿਮੰਦਰ ਸਾਹਿਬ ‘ਚ ਪਾਣੀ ਓਵਰਫਲੋਅ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਲਗਾਤਾਰ ਮੀਂਹ ਦੇ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਤਲਾਬ ਦਾ ਪਾਣੀ ਓਵਰਫਲੋਅ ਹੋ ਗਿਆ ਹੈ, ਜਿਸ ਕਾਰਨ ਇਹ ਪਾਣੀ ਪਰਿਕਰਮਾ ‘ਚ ਆ ਗਿਆ ਹੈ। ਮੀਂਹ ਦੇ ਬਾਵਜੂਦ ਵੀ ਲੋਕਾਂ ਦੀ ਸ਼ਰਧਾ ਘੱਟ ਨਹੀਂ ਹੋਈ ਸ਼ਰਧਾਲੂਆਂ ਵਲੋਂ ਇਸ ਦੀਆਂ ਵੀਡੀਓ ਬਣਾ ਕੇ ਹਾਈਲਾਈਟ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਸਬੰਧੀ ਐੱਸ. ਜੀ. ਪੀ. ਸੀ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਸ ਸਬੰਧੀ ਬਿਆਨ ਦੇਣ ਲਈ ਤਿਆਰ ਨਹੀਂ ਹੋਏ।

About Jatin Kamboj