PUNJAB NEWS

ਰੇਡ ਕਰਨ ਗਏ ਸਬ-ਇਸਪੈਕਟਰ ਦਾ ਸਾਬਕਾ ਸਰਪੰਚ ਨੇ ਚਾੜ੍ਹਿਆ ਕੁਟਾਪਾ, ਨਾਲਦਿਆਂ ਨੂੰ ਵੀ ਨੁੜਿਆ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਚੌਗਾਵਾ ਪਿੰਡ ‘ਚ ਜਿਥੇ ਲੋਕਾਂ ਦੀ ਅਜੇ ਨੀਂਦ ਵੀ ਨਹੀਂ ਖੁੱਲ੍ਹੀ ਸੀ ਕਿ ਅਚਾਨਕ ਪੰਜਾਬ ਦੇ ਜ਼ਿਲਾ ਤਰਨਤਾਰਨ ਦੀ ਪੁਲਸ ਨੇ ਆ ਪਿੰਡ ਦੇ ਸਾਬਕਾ ਸਰਪੰਚ ਜਤਿੰਦਰ ਸਿੰਘ ਦੇ ਘਰ ਰੇਡ ਕਰ ਦਿੱਤੀ। ਸਰਪੰਚ ਦੇ ਘਰ ਪਹਿਲਾਂ ਤੋਂ ਮੌਜੂਦ ਲੋਕਾਂ ਨੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਜੰਮ ਕੇ ਕੁੱਟਮਾਰ ਕੀਤੀ ਤੇ ਬਾਕੀ ਪੁਲਸ ਪਾਰਟੀ ਨੂੰ ਵੀ ਬੰਨ੍ਹ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਤ ਹਨ ਜਦਕਿ ਮੌਜੂਦਾ ਸਰਪੰਚ ਨਿਰਵੈਲ ਸਿੰਘ ਕਾਂਗਰਸ ਪਾਰਟੀ ਦਾ ਹੈ ਤੇ ਸਬ-ਇੰਸਪੈਕਟਰ ਬਲਦੇਵ ਸਿੰਘ ਦਾ ਰਿਸ਼ਤੇਦਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਪੰਚ ਨਿਰਵੈਲ ਸਿੰਘ ਦੇ ਇਸ਼ਾਰੇ ‘ਤੇ ਸਬ-ਇੰਸਪੈਕਟਰ ਬਲਦੇਵ ਸਿੰਘ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤੇ ਹੈਰੋਇਨ ਦੇ ਝੂਠੇ ਕੇਸ ‘ਚ ਫਸਾਉਣਾ ਚਾਹੁੰਦਾ ਹੈ।