Home » News » PUNJAB NEWS » ਰੈਲੀ ਰੋਕਣ ‘ਤੇ ਹਾਈਕੋਰਟ ਪਹੁੰਚਿਆ ਅਕਾਲੀ ਦਲ
hc

ਰੈਲੀ ਰੋਕਣ ‘ਤੇ ਹਾਈਕੋਰਟ ਪਹੁੰਚਿਆ ਅਕਾਲੀ ਦਲ

ਚੰਡੀਗੜ੍ਹ : ਫਰੀਦਕੋਟ ‘ਚ ਪੋਲ ਖੋਲ ਰੈਲੀ ‘ਤੇ ਪ੍ਰਸ਼ਾਸਨ ਵਲੋਂ ਰੋਕ ਲਗਾਉਣ ਤੋਂ ਬਾਅਦ ਅਕਾਲੀ ਦਲ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਵਲੋਂ ਪ੍ਰਸ਼ਾਸਨ ਦੇ ਇਸ ਫੈਸਲੇ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ, ਇਸ ਪਟੀਸ਼ਨ ਦੀ ਸੁਣਵਾਈ ਸ਼ਨੀਵਾਰ 10 ਵਜੇ ਹੋਵੇਗੀ। ਦੱਸਣਯੋਗ ਹੈ ਕਿ ਫਰੀਦਕੋਟ ‘ਚ 16 ਸਤੰਬਰ ਨੂੰ ਹੋ ਰਹੀ ਅਕਾਲੀ ਦਲ ਦੀ ਪੋਲ ਖੋਲ ਰੈਲੀ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਇਹ ਕਹਿੰਦੇ ਹੋਏ ਰੈਲੀ ਨੂੰ ਰੱਦ ਕੀਤਾ ਹੈ ਕਿ ਕੁਝ ਸਿੱਖ ਜਥੇਬੰਦੀਆਂ ਵਲੋਂ ਅਕਾਲੀ ਦਲ ਦੀ ਇਸ ਰੈਲੀ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜੇਕਰ ਇਹ ਰੈਲੀ ਹੁੰਦੀ ਹੈ ਤਾਂ ਮਾਹੌਲ ਖਰਾਬ ਹੋ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਇਹ ਰੈਲੀ ਕੋਟਕਪੂਰਾ ‘ਚ 15 ਸਤੰਬਰ ਨੂੰ ਕੀਤੀ ਜਾਣੀ ਸੀ ਪਰ ਕੁਝ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਅਕਾਲੀ ਦਲ ਨੇ ਇਸ ਰੈਲੀ ਲਈ ਜਗ੍ਹਾ ਅਤੇ ਤਾਰੀਖ ਦੋਵੇਂ ਬਦਲ ਦਿੱਤੇ ਸਨ। ਬਾਵਜੂਦ ਇਸ ਦੇ ਸਿੱਖ ਜਥੇਬੰਦੀਆਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਅਕਾਲੀ ਦਲ ਦੀ ਇਸ ਰੈਲੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ।

About Jatin Kamboj