Home » FEATURED NEWS » ਵਿਦੇਸ਼ਾਂ ‘ਚ ਵਸੇ ਭਗੌੜੇ ਅਪਰਾਧੀਆਂ ਵਿਰੁਧ ਕੈਪਟਨ ਸਰਕਾਰ ਨੇ ਚੁੱਕਿਆ ਵੱਡਾ ਕਦਮ
as

ਵਿਦੇਸ਼ਾਂ ‘ਚ ਵਸੇ ਭਗੌੜੇ ਅਪਰਾਧੀਆਂ ਵਿਰੁਧ ਕੈਪਟਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨ੍ਹਾਂ ਨੂੰ ਬਾਅਦ ਵਿਚ ਭਗੌੜੇ ਕਰਾਰ ਦਿਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਮੁੱਦਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਕੋਲ ਉਠਾਉਣਗੇ। ਉਹ ਬੀਤੀ ਸ਼ਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਐਨ.ਆਰ.ਆਈਜ਼ ਦੇ ਇਕ ਸਮੂਹ ਵਲੋਂ ਕੀਤੀ ਬੇਨਤੀ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਐਨ.ਆਰ.ਆਈਜ਼. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ ‘ਤੇ ਅਧਾਰਤ ਕਿਤਾਬਾਂ, ਯਾਦਗਾਰੀ ਸਿੱਕੇ ਅਤੇ ਮੋਮੈਂਟੋ ਦੇ ਕੇ ਸਨਮਾਨਤ ਕੀਤਾ।ਪਰਵਾਸੀ ਭਾਰਤੀਆਂ ਨੇ ਚਿੰਤਾ ਜ਼ਾਹਰ ਕੀਤੀ ਵਿਦੇਸ਼ ਵਾਸ ਕਰ ਚੁੱਕੇ, ਜ਼ਿਆਦਾਤਰ ਵਿਅਕਤੀ ਪੰਜਾਬ ਨਹੀਂ ਆ ਸਕਦੇ ਹਨ ਅਤੇ ਅਤੇ ਨਾ ਹੀ ਦਰਬਾਰ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ਵਿਖੇ ਜਾ ਕੇ ਨਤਮਸਤਕ ਹੋ ਸਕਦੇ ਹਨ ਕਿਉਂਕਿ ਉਨਾਂ ਨੂੰ ਕੁਝ ਮਾਮਲਿਆਂ ਵਿਚ ਅਦਾਲਤ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥ ਰਹਿਣ ਕਰਕੇ ਭਗੌੜੇ ਐਲਾਨਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦੀ ਸੰਭਾਵਨਾ ਸਬੰਧੀ ਵਿਚਾਰ ਚਰਚਾ ਕਰਨਗੇ।ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵਿਦੇਸ਼ਾਂ ਵਿਚ ਕੁਝ ਭਾਰਤੀ ਮਿਸ਼ਨਾਂ ਜਿਵੇਂ ਕਿ ਯੂਕੇ, ਅਮਰੀਕਾ, ਕਨੇਡਾ, ਜਰਮਨੀ ਅਤੇ ਫਰਾਂਸ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਵਸਦੇ ਹਨ, ਵਿਚ ਅਜਿਹੀਆਂ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਸੰਭਾਵਨਾ ਨੂੰ ਵਿਚਾਰਨਗੇ। ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਅਤੇ ਪ੍ਰਗਤੀ ਦੇ ਉਦੇਸ਼ ਨਾਲ ਸੂਬੇ ਨੂੰ ਵਿਕਾਸ ਦੇ ਇਕ ਨਵੇਂ ਯੁੱਗ ਵਿੱਚ ਲਿਜਾਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਵਿੱਚ ਸਾਥ ਦੇਣ। ਮੁੱਖ ਮੰਤਰੀ ਨੇ ਵਿਸ਼ਵ ਦੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਸਖ਼ਤ ਮਿਹਨਤ ਨਾਲ ਸੂਬੇ ਅਤੇ ਦੇਸ਼ ਲਈ ਮਾਣ ਖੱਟਣ ਲਈ ਪਰਵਾਸੀ ਪੰਜਾਬੀਆਂ ਦੀ ਸ਼ਲਾਘਾ ਕੀਤੀ।ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਉਕਤ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਨੌਜਵਾਨਾਂ ਨੂੰ ਵੀ ਪੰਜਾਬ ਆ ਕੇ ਆਪਣੀ ਜੱਦੀ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਕਰਤਾਰਪੁਰ ਲਾਂਘਾ ਖੁੱਲਣ ‘ਤੇ ਸਮੁੱਚੀ ਸਿੱਖ ਕੌਮ, ਵਿਸ਼ੇਸ਼ ਕਰਕੇ ਪਰਵਾਸੀ ਭਾਰਤੀਆਂ ਨੂੰ ਵਧਾਈ ਦਿੱਤੀ, ਜਿਸ ਨਾਲ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਦੁਆਰੇ ਦੇ ‘ਖੁੱਲੇ ਦਰਸ਼ਨ ਦੀਦਾਰ’ ਦਾ ਸੁਭਾਗ ਪ੍ਰਾਪਤ ਹੋਇਆ ਹੈ।

About Jatin Kamboj