Home » FEATURED NEWS » ਸੂਬਾ ਸਰਕਾਰ ਵਲੋਂ ਪੰਚਾਇਤਾਂ ਭੰਗ, ਪ੍ਰਬੰਧਕਾਂ ਨੂੰ ਸੌਂਪੀ ਜ਼ਿੰਮੇਵਾਰੀ
ca

ਸੂਬਾ ਸਰਕਾਰ ਵਲੋਂ ਪੰਚਾਇਤਾਂ ਭੰਗ, ਪ੍ਰਬੰਧਕਾਂ ਨੂੰ ਸੌਂਪੀ ਜ਼ਿੰਮੇਵਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਜ਼ਿਲਾ ਪ੍ਰੀਸ਼ਦ, ਪੰਚਾਇਤ ਸਮਿਤੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਸੰਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਹੁਕਮ ਜਾਰੀ ਕਰਕੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਪ੍ਰਬੰਧਕ ਲਗਾ ਦਿੱਤੇ ਗਏ ਹਨ ਅਤੇ ਦਿਹਾਤੀ ਸੰਸਥਾਵਾਂ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਸੂਬਾਈ ਚੋਣ ਕਮਿਸ਼ਨ ਨੂੰ 30 ਸਤੰਬਰ ਤੱਕ ਗ੍ਰਾਮ ਪੰਚਾਇਤਾਂ ਅਤੇ 31 ਅਗਸਤ ਤੱਕ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਕਰਵਾਏ ਜਾਣ ਲਈ ਲਿਖਿਆ ਹੈ। ਪੰਜਾਬ ਵਿਚ 22 ਜ਼ਿਲਾ ਪ੍ਰੀਸ਼ਦਾਂ, 150 ਪੰਚਾਇਤ ਸਮਿਤੀਆਂ ਅਤੇ 13 ਹਜ਼ਾਰ ਦੇ ਕਰੀਬ ਪੰਚਾਇਤਾਂ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ‘ਚ ਕੈਪਟਨ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਦਿਹਾਤੀ ਖੇਤਰ ਦੀਆਂ ਚੋਣਾਂ ਪਹਿਲੀ ਵਾਰ ਹੋ ਰਹੀਆਂ ਹਨ ਅਤੇ ਹੁਣ ਤਕ ਗ੍ਰਾਮ ਪੰਚਾਇਤਾਂ, ਸਮਿਤੀਆਂ ਅਤੇ ਜ਼ਿਲਾ ਪ੍ਰਸ਼ੀਦਾਂ ‘ਤੇ ਅਕਾਲੀ ਦਲ ਦਾ ਕਬਜ਼ਾ ਸੀ ਅਤੇ ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਦਿਹਾਤੀ ਖੇਤਰ ਵਿਚ ਅਕਾਲੀ ਦੇ ਨੁਮਾਇੰਦਿਆਂ ਦਾ ਦਬਦਬਾ ਖਤਮ ਹੋ ਜਾਵੇਗਾ ਅਤੇ ਪੰਚਾਇਤਾਂ ਦੀ ਵਾਗਡੋਰ ਸਿੱਧੀ ਸਰਕਾਰ ਕੋਲ ਚਲੀ ਜਾਵੇਗੀ।

About Jatin Kamboj