Home » News » PUNJAB NEWS » ਸੇਵਾ ਸਿੰਘ ਸੇਖਵਾਂ ਨੇ ਹਰਸਿਮਰਤ ਬਾਦਲ ਨੂੰ ਪਾਈ ਝਾੜ
se

ਸੇਵਾ ਸਿੰਘ ਸੇਖਵਾਂ ਨੇ ਹਰਸਿਮਰਤ ਬਾਦਲ ਨੂੰ ਪਾਈ ਝਾੜ

ਚੰਡੀਗੜ੍ਹ : ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ‘ਤੇ ਬਾਦਲ ਪਰਿਵਾਰ ਦੇ ਨਾਮ ਲਿਖ ਜਾਣ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਅਤੇ ‘ਅਕਾਲੀ ਦਲ ਬਚਾਉ’ ਮੁਹਿੰਮ ਵਿੱਢਣ ਵਾਲੇ ਮਾਝੇ ਦੇ ਜਰਨੈਲ ਅਤੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਵੱਡਾ ਬਿਆਨ ਦਿੱਤਾ ਹੈ। ਸੇਖਵਾਂ ਨੇ ਬਾਦਲ ਪਰਿਵਾਰ ‘ਤੇ ਹੱਲਾ ਬੋਲਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਸਿਆਸੀ ਲਾਹਾ ਖੱਟ ਰਹੇ ਹਨ ਜਦ ਕਿ ਉਨ੍ਹਾਂ ਦਾ ਇਸ ਮਾਮਲੇ ਵਿਚ ਕੋਈ ਯੋਗਦਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲਕੇ ਹਰ ਚੀਜ਼ ਦਾ ਸਿਆਸੀ ਲਾਹਾ ਲੈਣ ਲਈ ਅੱਗੇ ਹੋ ਜਾਂਦੇ ਹਨ। ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ‘ਤੇ ਲਿਖੇ ਹੋਏ ਨਾਵਾਂ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੀਂਹ ਪੱਥਰ ‘ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਹੋਣਾ ਚਾਹੀਦਾ ਸੀ। ਸੇਖਵਾਂ ਨੇ ਕਿਹਾ ਕਿ ਮੁਖ ਮੰਤਰੀ ਦਾ ਵੀ ਇਸ ਮਾਮਲੇ ਵਿਚ ਕੋਈ ਯੋਗਦਾਨ ਨਹੀਂ ਹੈ ਸੋ ਉਨ੍ਹਾਂ ਦਾ ਨਾਮ ਵੀ ਨਹੀਂ ਹੋਣਾ ਚਾਹੀਦਾ ਸੀ। ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਸਮੇਂ ਹੋਈ ਸਿਆਸਤ ਦੀ ਨਿੰਦਾ ਕਰਦੇ ਹੋਏ ਸੇਖਵਾਂ ਨੇ ਕਿਹਾ ਕਿ ਹਰਸਿਮਰਤ ਬਾਦਲ ਨੂੰ ਧਾਰਮਿਕ ਸਮਾਗਮ ‘ਚ ਸਿਆਸਤ ਨਹੀਂ ਕਰਨੀ ਚਾਹੀਦੀ ਸਗੋਂ ਸਿਆਸਤ ਕਰਨ ਲਈ ਕੋਈ ਹੋਰ ਮੌਕਾ ਲੱਭਣਾ ਚਾਹੀਦਾ ਸੀ।

About Jatin Kamboj