Home » FEATURED NEWS » ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਤਾਇਨਾਤ ਹੋਵੇਗੀ ਪੈਰਾ-ਮਿਲਟਰੀ ਫੋਰਸ
ca

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਤਾਇਨਾਤ ਹੋਵੇਗੀ ਪੈਰਾ-ਮਿਲਟਰੀ ਫੋਰਸ

ਚੰਡੀਗੜ – ਪੰਜਾਬ ‘ਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਰਾਜ ਚੋਣ ਕਮਿਸ਼ਨ ਮੌਜੂਦਾ ਹਾਲਾਤ ਨੂੰ ਵੇਖਦਿਆਂ ਪੂਰੀ ਤਰ੍ਹਾਂ ਚੌਕਸ ਹੈ ਤੇ ਹੁਣ ਇਨ੍ਹਾਂ ਚੋਣਾਂ ‘ਚ ਪੈਰਾ-ਮਿਲਟਰੀ ਫੋਰਸ ਤਾਇਨਾਤ ਕਰਨ ਦਾ ਫੈਸਲਾ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਚੋਣਾਂ ਵਿਚ ਸਾਰੇ ਸੰਵੇਦਨਸ਼ੀਲ ਖੇਤਰਾਂ ਵਿਚ ਪੈਰਾ-ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇਗੀ। ਰਾਜ ਸਰਕਾਰ ਵਲੋਂ ਕੇਂਦਰ ਤੋਂ ਪੈਰਾ-ਮਿਲਟਰੀ ਫੋਰਸ ਦੀਆਂ 20 ਕੰਪਨੀਆਂ ਮੰਗੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਵੀ ਕਈ ਸਥਾਨਾਂ ‘ਤੇ ਫਾਇਰਿੰਗ ਤੇ ਕੁੱਟ-ਮਾਰ ਦੀਆਂ ਘਟਨਾਵਾਂ ਹੋਈਆਂ ਸਨ। ਇਸ ਨੂੰ ਵੇਖਦੇ ਹੋਏ ਰਾਜ ਦੇ ਡੀ. ਜੀ. ਪੀ. ਵਲੋਂ ਗੜਬੜੀ ਦੇ ਸ਼ੱਕ ਦੇ ਮੱਦੇਨਜ਼ਰ ਰਾਜ ਵਿਚ ਚੋਣ ਪੂਰੀ ਹੋਣ ਤੱਕ ਸਾਰੇ ਪੁਲਸ ਕਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ, ਗਰਮਦਲੀ ਸੰਗਠਨਾਂ ਤੇ ਸੱਤਾਧਿਰ ਕਾਂਗਰਸ ਦਰਮਿਆਨ ਬਣੇ ਟਕਰਾਓ ਵਾਲੇ ਮਾਹੌਲ ਦੇ ਮੱਦੇਨਜ਼ਰ ਵੀ ਚੋਣ ਕਮਿਸ਼ਨ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦਾ। ਬੀਤੇ ਦਿਨੀਂ ਜਲੰਧਰ ਦੇ ਥਾਣੇ ‘ਚ ਹੋਏ ਚਾਰ ਬੰਬ ਧਮਾਕਿਆਂ ਤੋਂ ਬਾਅਦ ਵੀ ਰਾਜ ਵਿਚ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਰਾਜ ਦੀਆਂ ਵਿਰੋਧੀ ਪਾਰਟੀਆਂ ਵੀ ਸੱਤਾਧਿਰ ਵਲੋਂ ਚੋਣਾਂ ‘ਚ ਗੜਬੜੀ ਦਾ ਸ਼ੱਕ ਜ਼ਾਹਰ ਕਰਦਿਆਂ ਪੈਰਾ-ਮਿਲਟਰੀ ਫੋਰਸ ਦੀ ਨਿਯੁਕਤੀ ਦੀ ਮੰਗ ਕਰ ਰਹੀਆਂ ਸਨ।

About Jatin Kamboj