ਅਕਾਲੀ ਦਲ ਵੱਲੋਂ ਚੋਣਾਂ ਰੱਦ ਕਰਕੇ ਕੇਂਦਰੀ ਸੁਰੱਖਿਆ ਬਲਾਂ ਦੀ ਹਾਜ਼ਰੀ ‘ਚ ਕਰਵਾਉਣ ਦੀ ਮੰਗ

ਅਕਾਲੀ ਦਲ ਵੱਲੋਂ ਚੋਣਾਂ ਰੱਦ ਕਰਕੇ ਕੇਂਦਰੀ ਸੁਰੱਖਿਆ ਬਲਾਂ ਦੀ ਹਾਜ਼ਰੀ ‘ਚ ਕਰਵਾਉਣ ਦੀ ਮੰਗ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ‘ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਹੋਈ ਧਾਂਦਲੀ ਜੱਗ ਜ਼ਾਹਿਰ ਹੋਣ ਕਰ ਕੇ ਚੋਣ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਹ ਚੋਣ ਮੁੜ ਕੇਂਦਰੀ ਸੁਰੱਖਿਆ ਬਲਾਂ ਦੀ ਹਾਜ਼ਰੀ ‘ਚ ਕਰਵਾਈਆਂ ਜਾਣ। ਇਸ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਮੀਤ ਪ੍ਰਧਾਨ, ਡਾ. ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ, ਮਨਪ੍ਰੀਤ ਸਿੰਘ ਇਆਲ਼ੀ ਜਨਰਲ ਸਕੱਤਰ, ਦਰਸ਼ਨ ਸਿੰਘ ਸ਼ਿਵਾਲਿਕ, ਰਘਵੀਰ ਸਿੰਘ ਸਹਾਰਨਮਾਜਰਾ ਦੋਵੇਂ ਜ਼ਿਲ੍ਹਾ ਪ੍ਰਧਾਨ, ਐੱਸ.ਆਰ. ਕੱਲਰੇ ਸਾਬਕਾ ਵਿਧਾਇਕ ਹਾਜ਼ਰ ਸਨ।

You must be logged in to post a comment Login