ਅਕਾਲੀ ਸਰਪੰਚ ‘ਤੋਂ ਅੱਕੇ ‘ਕਾਂਗਰਸੀ’ ਨੇ ਚੁੱਕਿਆ ਅਜਿਹਾ ਕਦਮ ਪੂਰੇ ਪਿੰਡ ‘ਚ ਪੈ ਗਿਆ ਰੌਲਾ

ਅਕਾਲੀ ਸਰਪੰਚ ‘ਤੋਂ ਅੱਕੇ ‘ਕਾਂਗਰਸੀ’ ਨੇ ਚੁੱਕਿਆ ਅਜਿਹਾ ਕਦਮ ਪੂਰੇ ਪਿੰਡ ‘ਚ ਪੈ ਗਿਆ ਰੌਲਾ

ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬੈਂਸ ’ਚ ਇਕ ਕਾਂਗਰਸ ਪਾਰਟੀ ਨਾਲ ਸਬੰਧਿਤ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਅਕਾਲੀ ਸਰਪੰਚ ਤੋਂ ਦੁਖੀ ਹੋ ਕੇ ਗੁਰਦੇਵ ਸਿੰਘ ਨੇ ਮੌਤ ਨੂੰ ਗਲੇ ਲਗਾਇਆ ਹੈ।ਮ੍ਰਿਤਕ ਗੁਰਦੇਵ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਸਰਪੰਚੀ ਚੋਣਾਂ ਦੌਰਾਨ ਉਨ੍ਹਾਂ ਦਾ ਝਗੜਾ ਹੋਇਆ ਸੀ ਇਸੇ ਰੰਜਿਸ਼ ਦੇ ਚਲਦਿਆਂ ਪਿੰਡ ਦੇ ਮਜੂਦਾ ਅਕਾਲੀ ਸਰਪੰਚ ਨੇ ਉਹਨਾਂ ਦੇ ਪਿਤਾ ਨੂੰ ਕਾਫੀ ਬੁਰਾ ਭਲਾ ਕਿਹਾ ਅਤੇ ਉਹਨਾਂ ਨੂੰ ਜ਼ਲੀਲ ਕੀਤਾ। ਜਿਸ ਕਾਰਨ ਉਹ ਕਾਫੀ ਦੁੱਖੀ ਹੋ ਗਏ ਅਤੇ ਉਹਨਾਂ ਨੇ ਘਰ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ।ਉਧਰ ਦੂਜੇ ਪਾਸੇ ਅਕਾਲੀ ਵਰਕਰ ਗੁਰਮੁਖ ਸਿੰਘ ਨੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਦੇ ਆਧਾਰ ’ਤੇ ਅਕਾਲੀ ਸਰਪੰਚ ਸਮੇਤ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ਦੀ ਅਸਲ ਸਚਾਈ ਕੀ ਹੈ ਇਹ ਜਾਂਚ ਪੜਤਾਲ ਤੋਂ ਬਾਅਦ ਹੀ ਸਾਫ ਹੋ ਪਾਏਗਾ।

You must be logged in to post a comment Login