ਅਦਾਲਤ ਨੇ ਮਨਜੀਤ ਸਿੰਘ ਜੀਕੇ ਨੂੰ ਦਿੱਤਾ ਝਟਕਾ, ਜੀਕੇ ‘ਤੇ ਕੇਸ ਹੋ ਸਕਦਾ ਹੈ ਦਰਜ

ਅਦਾਲਤ ਨੇ ਮਨਜੀਤ ਸਿੰਘ ਜੀਕੇ ਨੂੰ ਦਿੱਤਾ ਝਟਕਾ, ਜੀਕੇ ‘ਤੇ ਕੇਸ ਹੋ ਸਕਦਾ ਹੈ ਦਰਜ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਤੇ ਹੁਣ ਦਿੱਲੀ ਦੀ ਪਟਿਆਲਾ ਕੋਰਟ ਨੇ ਜੀ ਕੇ ਨੂੰ ਵੱਡਾ ਝਟਕਾ ਦਿੱਤਾ ਹੈ। ਦਿੱਲੀ ਦੀ ਪਟਿਆਲਾ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਮਨਜੀਤ ਸਿੰਘ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਿਸਤੋਂ ਬਾਅਦ ਹੁਣ ਮਨਜੀਤ ਸਿੰਘ ਜੀ ਕੇ ਵਿਰੁੱਧ ਕੇਸ ਦਰਜ ਹੋਣ ਦੀ ਸੰਭਾਵਨਾ ਵੱਧ ਗਈ ਹੈ। ਦੱਸ ਦਈਏ ਕਿ ਮਨਜੀਤ ਸਿੰਘ ਜੀ.ਕੇ ਵਿਰੁੱਧ ਭ੍ਰਿਸ਼ਟਾਚਾਰੀ ਦੇ ਦੋਸ਼ ਹਨ, ਜਿਸਦੇ ਕਰਕੇ ਪਟਿਆਲਾ ਹਾਊਸ ਅਦਾਲਤ ਵੱਲੋਂ ਬੀਤੀ 7 ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀ.ਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।

You must be logged in to post a comment Login