ਅਪ੍ਰੈਲ ਤੋਂ ਚੰਡੀਗੜ੍ਹ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ 24 ਘੰਟੇ ਉਡਣਗੀਆਂ ਉਡਾਣਾਂ

ਅਪ੍ਰੈਲ ਤੋਂ ਚੰਡੀਗੜ੍ਹ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ 24 ਘੰਟੇ ਉਡਣਗੀਆਂ ਉਡਾਣਾਂ

ਚੰਡੀਗੜ੍ਹ : ਚੰਡੀਗੜ੍ਹ ਅੰਤਰ-ਰਾਸ਼ਟਰੀ ਹਵਾਈ ਅੱਡੇ ਨੂੰ 24 ਘੰਟੇ ਜਹਾਜ਼ਾਂ ਦੀ ਆਵਾਜਾਈ ਲਈ ਤਿਆਰ ਕਰਨ ਦਾ ਕੰਮ ਅਪਣੇ ਨਿਰਧਾਰਤ ਸਮੇਂ ਅਨੁਸਾਰ ਚੱਲ ਰਿਹਾ ਹੈ ਅਤੇ ਪਹਿਲੀ ਅਪ੍ਰੈਲ 2019 ਤੋਂ ਚੰਡੀਗੜ੍ਹ ਹਵਾਈ ਅੱਡੇ ਤੋਂ 24 ਘੰਟੇ ਜਹਾਜ਼ਾਂ ਦੀ ਆਵਾਜਾਈ ਸੰਭਵ ਹੋ ਜਾਵੇਗੀ। ਚੰਡੀਗੜ੍ਹ ਹਾਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਆਰੰਭ ਕਰਨ ਲਈ ਤੇ ਇਸ ਨੂੰ ਅਪਗ੍ਰੇਡ ਕਰਨ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਵਿਚਾਰ ਅਧੀਨ ਮਾਮਲੇ ‘ਚ ਸੁਣਵਾਈ ਦੌਰਾਨ ਅਸਿਸਟੈਂਟ ਸਾਲਿਸਟਰ ਜਨਰਲ ਚੇਤਨ ਮਿੱਤਲ ਨੇ ਅਦਾਲਤ ਨੂੰ ਦੱਸਿਆ ਹੈ। ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਪਹਿਲੀ ਅਪ੍ਰੈਲ ਤੋਂ ਹੀ ਸਵੇਰੇ ਛੇ ਵਜੇ ਤੋਂ ਰਾਤ 11.30 ਵਜੇ ਤੱਕ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ। ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੀ ਅਦਾਲਤ ‘ਚ ਹਵਾਈ ਅੱਡੇ ਦੇ ਅਪਗ੍ਰੇਡੇਸ਼ਨ ਸਬੰਧੀ ‘ਚ ਜਵਾਬ ਦਿੰਦਿਆ ਮਿੱਤਲ ਨੇ ਕਿਹਾ ਕਿ ਹਵਾਈ ਅੱਡੇ ਤੇ ਟਾਟਾ ਐਸਈਡੀ ਵੱਲੋਂ ਕੀਤਾ ਜਾ ਰਿਹਾ ਲਾਈਟਿੰਗ ਦਾ ਕੰਮ ਅਪਣੇ ਨਿਰਧਾਰਤ ਸਮੇਂ ਤੋਂ ਅੱਗੇ ਚੱਲ ਰਿਹਾ ਹੈ ਤੇ ਹਵਾਈ ਅੱਡੇ ਉਤੇ ਲਾਈਟਿੰਗ ਦੀ ਵਿਵਸਥਾ 15 ਮਾਰਚ ਤੱਕ ਪੂਰੀ ਹੋ ਜਾਵੇਗੀ ਜਿਸ ਤੋਂ ਬਾਅਦ ਇਕ ਹਫ਼ਤੇ ਤੱਕ ਇਸ ਦਾ ਟ੍ਰਾਇਲ ਕੀਤਾ ਜਾਵੇਗਾ।

You must be logged in to post a comment Login