ਅਰੂਸਾ ਨੂੰ ‘ਆਪ’ ਨੇ ਲਿਆ ਨਿਸ਼ਾਨੇ ‘ਤੇ

ਅਰੂਸਾ ਨੂੰ ‘ਆਪ’ ਨੇ ਲਿਆ ਨਿਸ਼ਾਨੇ ‘ਤੇ

ਚੰਡੀਗੜ੍ਹ : ਵਿਰੋਧੀ ਧਿਰ ਦੇ ਲੀਡਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਚੁੱਕੇ ਹਨ। ਚੀਮਾ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ, ਪਾਕਿਸਤਾਨ ‘ਚ ਘੱਟ ਗਿਣਤੀ ‘ਤੇ ਲਗਾਤਾਰ ਜ਼ੁਲਮ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੱਕ ‘ਤੇ ਪਥਰਾਅ ਦੀਆਂ ਖਬਰਾਂ ਚਰਚਾ ‘ਚ ਹਨ।ਕੈਪਟਨ ਅਮਰਿੰਦਰ ਸਿੰਘ ਵੀ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਕਈ ਵਾਰ ਪਾਕਿਸਤਾਨ ‘ਤੇ ਤਿੱਖੇ ਬਿਆਨ ਦੇ ਚੁੱਕੇ ਹਨ ਪਰ ਇਸ ਸਭ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ‘ਤੇ ਹਨ, ਉਹਨਾਂ ਦੇ ਘਰ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਉਨ੍ਹਾਂ ਦੀ ‘ਪਾਕਿਸਤਾਨੀ ਦੋਸਤ’ ਰਹਿ ਰਹੀ ਹੈ। ਇਸ ਦੇ ਬਾਵਜੂਦ ਵੀ ਨਾ ਤਾਂ ਕੇਂਦਰ ਸਰਕਾਰ, ਨਾ ਹੀ ਕੇਂਦਰੀ ਜਾਂਚ ਏਜੰਸੀਆਂ ਅਤੇ ਨਾ ਹੀ ਭਾਜਪਾ ਲੀਡਰ ਇਸ ਬਾਰੇ ਮੂੰਹ ਖੋਲ੍ਹਦੇ ਹਨ। ਇਹ ਗੱਲ ਪੰਜਾਬ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਹਰਪਾਲ ਚੀਮਾ ਨੇ ਕਿਹਾ ਕਿ ਅਜਿਹਾ ਕਿਉਂ ਹੈ ਕਿ ਕਿਸੇ ਵੀ ਕੇਂਦਰੀ ਏਜੰਸੀ ਜਾਂ ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ, ਮਿਲਟਰੀ ਇੰਟੈਲੀਜੈਂਸ ਜਾਂ ਕੇਂਦਰ ਸਰਕਾਰ ਨੂੰ ਕਿਸੇ ‘ਪਾਕਿਸਤਾਨੀ ਮਹਿਲਾ ਮਿੱਤਰ’ ਦਾ ਇਕ ਸੀਮਾਵਰਤੀ ਸੂਬੇ ਦੇ ਮੁੱਖ ਮੰਤਰੀ ਦੇ ਇੰਨੇ ਨਜ਼ਦੀਕ ਰਹਿਣਾ ਗੰਭੀਰ ਮਾਮਲਾ ਨਹੀਂ ਲੱਗਦਾ?

You must be logged in to post a comment Login