ਅੱਠ ਧਮਾਕਿਆਂ ਕਾਰਨ ਸ੍ਰੀਲੰਕਾ ‘ਚ 207 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ

ਅੱਠ ਧਮਾਕਿਆਂ ਕਾਰਨ ਸ੍ਰੀਲੰਕਾ ‘ਚ 207 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ

ਕੋਲੰਬੋ, 21 ਅਪ੍ਰੈਲ – ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ ‘ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ ‘ਚ ਹੋਏ ਅੱਠ ਬੰਬ ਧਮਾਕਿਆਂ ‘ਚ ਹੁਣ ਤੱਕ 207 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ ‘ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ ‘ਚ ਹੋਏ ਅੱਠ ਬੰਬ ਧਮਾਕਿਆਂ ‘ਚ ਹੁਣ ਤੱਕ 207 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਾਇਆ ਗਿਆ ਹੈ। ਜ਼ਖ਼ਮੀਆਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ ਦੀ ਸਰਕਾਰ ਵਲੋਂ ਐਮਰਜੈਂਸੀ ਬੈਠਕ ਕੀਤੀ ਗਈ। ਇਸ ਮਗਰੋਂ ਸਰਕਾਰ ਨੇ ਪੂਰੇ ਦੇਸ਼ ‘ਚ ਸ਼ਾਮੀਂ ਛੇ ਵਜੇ ਤੋਂ ਸਵੇਰੇ ਛੇ ਵਜੇ ਤੱਕ ਲਈ ਕਰਫ਼ਿਊ ਲਗਾ ਦਿੱਤਾ ਹੈ। ਨਾਲ ਹੀ ਸੋਸ਼ਲ ਮੀਡੀਆ ‘ਤੇ ਵੀ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਉੱਥੇ ਸਰਕਾਰ ਨੇ ਸਾਰੇ ਸਕੂਲਾਂ ਨੂੰ ਸੋਮਵਾਰ ਅਤੇ ਮੰਗਲਵਾਰ ਤੱਕ ਲਈ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।

You must be logged in to post a comment Login