ਆਪ ‘ਚ ਸ਼ਾਮਲ ਹੋ ਸਕਦੇ ਨੇ ਜਗਮੀਤ ਬਰਾੜ

ਆਪ ‘ਚ ਸ਼ਾਮਲ ਹੋ ਸਕਦੇ ਨੇ ਜਗਮੀਤ ਬਰਾੜ

ਚੰਡੀਗੜ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਆਲੋਚਕ ਤੇ ਫਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਆਪਣੀ ਨਵੀਂ ਸਿਆਸੀ ਪਾਰੀ ਬਾਰੇ ਲਗਾਤਾਰ ਇਸ਼ਾਰੇ ਕਰ ਰਹੇ ਹਨ।ਬਰਾੜ ਨੇ ਇਸ ਸਾਲ ਜਨਵਰੀ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਪਣੇ ਅਗਲੇ ਰਾਜਨੀਤਿਕ ਕਦਮ ਬਾਰੇ ਬਰਾੜ ਨੇ ਹੁਣ ਸੰਕੇਤ ਦਿੱਤੇ ਹਨ। ਪਹਿਲਾਂ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਦੀ ਗੱਲ ਹੋਈ ਤੇ ਫਿਰ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਮੁੱਅਤਲ ਐਮ ਪੀ ਡਾ. ਧਰਮਵੀਰਾ ਗਾਂਧੀ ਨਾਲ ਰੈਲੀ ਕੀਤੀ। ਹੁਣ ਸਾਬਕਾ ਸੰਸਦ ਮੈਂਬਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਸ਼ੰਸਾ ਕਰਦੇ ਹੋਏ, ਕੇਜਰੀਵਾਲ ਨੂੰ ” ਦੇਸ਼ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀਆਂ ਵਿੱਚੋਂ ਇੱਕ” ਦੱਸਿਆ ਹੈ। ਰਾਜਨੀਤਿਕ ਗਲਿਆਰਿਆ ਵਿੱਚ ਚਰਚਾ ਸਿਖਰਾਂ ਉੱਤੇ ਹੈ ਕਿ 2019 ਦੀਆਂ ਪਾਰਲੀਮਾਨੀ ਚੋਣਾਂ ਤੋਂ ਪਹਿਲਾਂ ਜਗਮੀਤ ਬਰਾੜ ਪ੍ਰਮੁੱਖ ਵਿਰੋਧੀ ਪਾਰਟੀ ਨਾਲ ਯਾਰੀ ਲਾਉਣ ਦੀ ਤਿਆਰੀ ਕਰ ਰਹੇ ਹਨ।
ਆਪ ਦੇ ਇੱਕ ਅਹੁਦੇਦਾਰ ਨੇ ਨਾਂ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ,”ਪਿਛਲੇ ਸਾਲ ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਰਾੜ ਨੇ ਆਪ ਨੂੰ ‘ਬਿਨਾਂ ਸ਼ਰਤ’ ਸਮਰਥਨ ਦਿੱਤਾ ਸੀ।ਇਹ ਕੋਈ ਹੈਰਾਨੀਜਨਕ ਗੱਲ ਨਹੀਂ ਹੋਵੇਗੀ ਜੇਕਰ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਹੋਰ ਸਹਿਯੋਗੀਆਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਣ।” ਸਾਬਕਾ ਦੋ ਵਾਰ ਦੇ ਸੰਸਦ ਮੈਂਬਰ ਨੇ ਆਪਣੇ “ਅਪਮਾਨ” ਦਾ ਹਵਾਲਾ ਦੇ ਕੇ 2015 ਵਿੱਚ ਕਾਂਗਰਸ ਛੱਡ ਦਿੱਤੀ ਸੀ।

You must be logged in to post a comment Login