ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੀਤਾ ਨਾਮਜ਼ਦ

ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੀਤਾ ਨਾਮਜ਼ਦ

ਇਸਲਾਮਾਬਾਦ, 6 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੀ ਸੰਸਦੀ ਕਮੇਟੀ ਨੇ ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਅਧਿਕਾਰਕ ਰੂਪ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਕਰ ਦਿੱਤਾ। ਸੰਸਦੀ ਕਮੇਟੀ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਮਹਿਮੂਦ ਕੁਰੈਸ਼ੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਇਮਰਾਨ ਖਾਨ ਨੂੰ ਨਾਮਜ਼ਦ ਕਰਨ ਦੀ ਪੇਸ਼ਕਸ਼ ਪੇਸ਼ ਕੀਤੀ, ਜਿਸ ਨੂੰ ਪੀ. ਟੀ. ਆਈ. ਦੀ ਸੰਸਦੀ ਕਮੇਟੀ ਦੇ ਸਾਰੇ 120 ਮੈਂਬਰਾਂ ਨੇ ਸਰਬ ਸੰਮਤੀ ਨਾਲ ਨਾਲ ਪ੍ਰਵਾਨ ਕਰ ਲਿਆ।

You must be logged in to post a comment Login