ਕਾਤਲ ਪੁਲਿਸ ਵਾਲਿਆਂ ਨੂੰ ਮੁਆਫ਼ੀ ਦੇ ਕੇ ਕਾਂਗਰਸ ਸਰਕਾਰ ਨੇ ਸਿੱਖਾਂ ‘ਤੇ ਇਕ ਹੋਰ ਜ਼ੁਲਮ ਕੀਤਾ

ਕਾਤਲ ਪੁਲਿਸ ਵਾਲਿਆਂ ਨੂੰ ਮੁਆਫ਼ੀ ਦੇ ਕੇ ਕਾਂਗਰਸ ਸਰਕਾਰ ਨੇ ਸਿੱਖਾਂ ‘ਤੇ ਇਕ ਹੋਰ ਜ਼ੁਲਮ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁਕਰਵਾਰ ਨੂੰ ਉਨ੍ਹਾਂ 4 ਪੁਲਿਸ ਕਰਮਚਾਰੀਆਂ ਨੂੰ ਮੁਆਫ਼ੀ ਦੇਣ ਦੀ ਸਿਫ਼ਾਰਿਸ਼ ਕਰਨ ਲਈ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕੀਤੀ ਹੈ, ਜਿਨ੍ਹਾਂ ਨੇ 1993 ‘ਚ ਵਾਰੀ ਤੋਂ ਪਹਿਲਾਂ ਤਰੱਕੀਆਂ ਲੈਣ ਲਈ ਇਕ ਨਿਰਦੋਸ਼ ਸਿੱਖ ਹਰਜੀਤ ਸਿੰਘ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਹੈ ਕਿ ਅਕਾਲੀ ਦਲ ਇਸ ਬੇਇਨਸਾਫ਼ੀ ਭਰੇ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਡਟ ਕੇ ਲੜਾਈ ਲੜੇਗਾ।ਪੀੜਿਤ ਪਰਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੁਖਬੀਰ ਨੇ ਕਿਹਾ ਕਿ ਇਨ੍ਹਾਂ ਕਾਤਲ ਪੁਲਿਸ ਵਾਲਿਆਂ ਨੂੰ ਮੁਆਫ਼ੀ ਦੇ ਕੇ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ‘ਤੇ ਇਕ ਹੋਰ ਜ਼ੁਲਮ ਕੀਤਾ ਹੈ। ਮੈਂ ਪੀੜਿਤ ਪਰਵਾਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੀ ਇਨਾਸਫ਼ੀ ਲੈਣ ਲਈ ਲੜੀ 18 ਸਾਲ ਲੰਬੀ ਲੜਾਈ ਬੇਕਾਰ ਨਹੀਂ ਜਾਵੇਗੀ। ਅਕਾਲੀ ਦਲ ਸਿੱਖਾਂ ਵੱਲੋਂ ਇਸ ਪਰਵਾਰ ਨੂੰ ਇਨਸਾਫ਼ ਦਿਵਾਉਣ ਲਈ ਲੜੇਗਾ। ਸੁਖਬੀਰ ਬਾਦਲ ਨੇ ਦੱਸਿਆ ਕਿ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਬੇਨਤੀ ਕਰੇਗਾ ਕਿ 4 ਪੁਲਿਸ ਕਰਮਚਾਰੀਆਂ ਨੂੰ ਦਿੱਤੀ ਗੈਰ-ਕਾਨੂੰਨੀ ਮੁਆਫ਼ੀ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਫ਼ਦ ਗ੍ਰਹਿ ਮੰਤਰੀ ਨੂੰ ਉਸ ਹਾਲਾਤ ਦੀ ਜਾਂਚ ਕਰਨ ਦੀ ਵੀ ਬੇਨਤੀ ਕਰੇਗਾ, ਜਿਸ ਤਹਿਤ 4 ਪੁਲਿਸ ਕਰਮਚਾਰੀਆਂ ਨੂੰ ਗੈਰ-ਕਾਨੂੰਨੀ ਮੁਆਫ਼ੀ ਦਿੱਤੀ ਗਈ ਅਤੇ ਸੰਵਿਧਾਨ ਦੇ ਆਰਟੀਕਲ 161 ਤਹਿਤ ਸਰਕਾਰ ਨੂੰ ਮਿਲੀ ਇਸ ਤਾਕਤ ਦੀ ਹੋਈ ਦੁਰਵਰਤੋਂ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਹੇਗਾ।

You must be logged in to post a comment Login