ਕੇਜਰੀਵਾਲ ਵਲੋਂ ਲਗਾਏ ਗਏ ਦੋਸ਼ਾਂ ‘ਤੇ ਬੈਂਸ ਦਾ ਕਰਾਰਾ ਜਵਾਬ

ਕੇਜਰੀਵਾਲ ਵਲੋਂ ਲਗਾਏ ਗਏ ਦੋਸ਼ਾਂ ‘ਤੇ ਬੈਂਸ ਦਾ ਕਰਾਰਾ ਜਵਾਬ

ਸੰਗਰੂਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਸਿਮਰਜੀਤ ਬੈਂਸ ਨੇ ਕਰਾਰਾ ਜਵਾਬ ਦਿੱਤਾ ਹੈ। ਸੰਗਰੂਰ ‘ਚ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਦੂਜਿਆਂ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ‘ਆਪ’ ਹਾਈ ਕਮਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਮਾਰਨਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਤੋੜਨ ਦਾ ਕੰਮ ਕਰ ਰਿਹਾ ਹੈ ਅਤੇ ਮਨੀਸ਼ ਸਿਸੋਦੀਆ ਪੰਜਾਬੀਆਂ ਨੂੰ ਗੁਲਾਮ ਬਣਾ ਕੇ ਰੱਖਣਾ ਚਾਹੁੰਦਾ ਹੈ। ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਇਆ ਗਿਆ ਹੈ, ਇਹ ਤਾਨਾਸ਼ਾਹ ਰੱਵਈਆ ਹੈ। ਭਗਵੰਤ ਮਾਨ ਵਲੋਂ ਕੀਤੇ ਗਏ ਟਵੀਟ ‘ਤੇ ਬੈਂਸ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਦੁਖੀ ਹਨ ਤਾਂ ਉਨ੍ਹਾਂ ਨੂੰ 2 ਅਗਸਤ ਨੂੰ ਬਠਿੰਡਾ ਵਿਚ ਰੱਖੀ ਕਨਵੈਨਸ਼ਨ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਉਹ ਦਲਿਤਾਂ ਦੇ ਹੱਕ ਵਿਚ ਹਨ ਜਾਂ ਨਹੀਂ ਇਸ ਦਾ ਕਿਸੇ ਨੂੰ ਸਰਟੀਫਿਕੇਟ ਦੇਣ ਦੀ ਜ਼ਰੂਰਤ ਨਹੀਂ ਹੈ। ਨਵੇਂ ਬਣਾਏ ਗਏ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੂੰ ਮੌਕਾਪ੍ਰਸਤ ਦੱਸਦੇ ਹੋਏ ਬੈਂਸ ਨੇ ਕਿਹਾ ਕਿ ਉਹ ਸਿਰਫ ਉਨੀ ਦੇਰ ਪਾਰਟੀ ਦੇ ਹੱਕ ਵਿਚ ਹਨ ਜਿੰਨੀ ਦੇਰ ਤਕ ਪਾਰਟੀ ਪੰਜਾਬ ਦੇ ਹੱਕ ਵਿਚ ਸੀ।

You must be logged in to post a comment Login