ਕੈਪਟਨ ਵਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਕੈਪਟਨ ਵਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੌਰੇ ਦੌਰਾਨ ਕੀਤੇ ਜਿੱਥੇ ਉਨ੍ਹਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ੍ਹ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਵਿਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿਚ ਹੜਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ਼ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿਚ ਖ਼ਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦਸਿਆ ਗਿਆ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ‘ਤੇ ਵਹਿ ਰਿਹਾ।

You must be logged in to post a comment Login