ਕੈਪਟਨ ਸਰਕਾਰ ਵਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ

ਕੈਪਟਨ ਸਰਕਾਰ ਵਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ

ਚੰਡੀਗੜ੍ਹ : ਪੱਤਰਕਾਰਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੰਨਦੇ ਹੋਏ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਅਨੁਭਵੀ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ 12,000 ਰੁਪਏ ਪੈਨਸ਼ਨ ਦੇਣ ਦੀ ਮਨਜ਼ੂਰੀ ਦੇ ਦਿਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇਥੇ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਕੈਪਟਨ ਅਮਰਿੰਦਰ ਨੇ ਜਨਤਾ ਨੂੰ ਸੂਚਨਾ ਦੇ ਪ੍ਰਸਾਰ ਵਿਚ ਮੀਡੀਆ ਕਰਮਚਾਰੀਆਂ ਦੇ ਉੱਤਮ ਯੋਗਦਾਨ ਨੂੰ ਮਾਨਤਾ ਦੇਣ ਲਈ ਪੱਤਰਕਾਰਾਂ ਲਈ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦੇ ਦਿਤੀ ਹੈ।ਇਸ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਇਸ ਪੈਨਸ਼ਨ ਯੋਜਨਾ ਦੇ ਤਹਿਤ ਪੱਤਰਕਾਰ ਦੀ ਉਮਰ 60 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਹੈ ਤੇ ਸੂਚਨਾ ਅਤੇ ਜਨ ਸੰਪਰਕ ਵਿਭਾਗ, ਪੰਜਾਬ ਦੁਆਰਾ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ, ਜੋ ਕਿ 20 ਸਾਲ ਤੋਂ ਘੱਟ ਨਹੀਂ ਹੋਣਾ ਚਾਹੀਦਾ ਹੈ।
ਪੱਤਰਕਾਰ ਦੇ ਵਿਰੁਧ ਕੋਈ ਵੀ ਅਪਰਾਧਿਕ ਕਾਰਵਾਈ ਪੈਂਡਿੰਗ ਨਹੀਂ ਹੋਣੀ ਚਾਹੀਦੀ ਅਤੇ ਨਾ ਹੀ ਉਸ ਦਾ ਕਿਸੇ ਸਰਕਾਰੀ ਜ਼ਾਇਦਾਦ ਉਤੇ ਗ਼ੈਰਕਾਨੂੰਨੀ ਕਬਜ਼ਾ ਹੋਣਾ ਚਾਹੀਦਾ ਹੈ। ਪੱਤਰਕਾਰ ਨੂੰ ਕੋਈ ਤਨਖ਼ਾਹ ਜਾਂ ਪੈਨਸ਼ਨ ਨਹੀਂ ਮਿਲਣੀ ਹੋਣੀ ਚਾਹੀਦੀ। ਇਸ ਯੋਜਨਾ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਜਾਵੇਗਾ।

You must be logged in to post a comment Login