ਖਹਿਰਾ ਨੇ ਕੀਤੀ ਅੰਮ੍ਰਿਤਸਰ ਬਲਾਸਟ ਦੀ ਨਿਰਪੱਖ ਜਾਂਚ ਦੀ ਮੰਗ

ਖਹਿਰਾ ਨੇ ਕੀਤੀ ਅੰਮ੍ਰਿਤਸਰ ਬਲਾਸਟ ਦੀ ਨਿਰਪੱਖ ਜਾਂਚ ਦੀ ਮੰਗ

ਅੰਮ੍ਰਿਤਸਰ — ਰਾਜਾਸਾਂਸੀ ਦੇ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਦਲੀਵਾਲ ਵਿਖੇ ਵਾਪਰਿਆ ਹਾਦਸਾ ਬੇਹੱਦ ਦਰਦਨਾਕ ਹੈ। 3 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ 22 ਜ਼ਖਮੀਆਂ ਨਾਲ ਉਹ ਹਮਦਰਦੀ ਰੱਖਦੇ ਹਨ। ਉਨ੍ਹਾਂ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ‘ਤੇ ਸਰਕਾਰ ਤੋਂ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਹੋ ਰਹੇ ਹਮਲਿਆਂ ਬਾਰੇ ਸਰਕਾਰ ਲਗਾਤਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੇ ਮਾਮਲਿਆਂ ਦੀ ਜਾਂਚ ਕਰਕੇ ਅਸਲ ਸੱਚਾਈ ਲੋਕਾਂ ਸਾਹਮਣੇ ਲਿਆਵੇ। ਖਹਿਰਾ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਆਖਰਕਾਰ ਚੋਣਾਂ ਦੇ ਨੇੜੇ ਹੀ ਇਸ ਤਰ੍ਹਾਂ ਦੇ ਹਮਲੇ ਕਿਉਂ ਹੁੰਦੇ ਆ ਰਹੇ ਨੇ ਕਿ ਸਰਕਾਰ ਇਨ੍ਹਾਂ ਹਮਲਿਆਂ ਨੂੰ ਵੋਟਾਂ ਖਾਤਰ ਤਾਂ ਨਹੀਂ ਵਰਤ ਰਹੀ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਨੂੰ ਇਸ ਦੀ ਕਲੀਅਰ ਕੱਟ ਜਾਂਚ ਕਰਨੀ ਚਾਹੀਦੀ ਹੈ।

You must be logged in to post a comment Login