ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ‘ਤੇ ਪਾਕਿਸਤਾਨ ਅੰਬੈਸੀ ਨੂੰ ਘੇਰਨਗੇ ਸਿੱਖ

ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ‘ਤੇ ਪਾਕਿਸਤਾਨ ਅੰਬੈਸੀ ਨੂੰ ਘੇਰਨਗੇ ਸਿੱਖ

ਜਲੰਧਰ : ਪਾਕਿਸਤਾਨ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ‘ਤੇ ਹੋਏ ਹਮਲੇ ਤੋਂ ਬਾਅਦ ਭਾਰਤ ਦੇ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਹਮਲੇ ਦੇ ਵਿਰੋਧ ‘ਚ ਜਿੱਥੇ ਕਈ ਸਿੱਖ ਸੰਗਠਨ ਅੱਜ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ, ਉਥੇ ਹੀ ਸ਼੍ਰੀਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਘੱਟ ਸੰਖਿਆ ਸਿੱਖਾਂ ਦਾ ਮੁੱਦਾ ਚੁੱਕਣ ਦੀ ਮੰਗ ਵੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਅਸੁਰੱਖਿਅਤ ਮਹਿਸੂਸ ਕਰ ਰਹੇ ਸੀ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਗੁਰਦੁਆਰਾ ਉਤੇ ਮੁਸਲਮਾਨਾਂ ਦੀ ਭੀੜੀ ਨੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਨਾਲ ਕਈ ਸਿੱਖ ਸ਼ਰਧਾਲੂ ਅੰਦਰ ਫਸ ਗਏ।ਬਾਹਰ ਇੱਕਠੇ ਹੋਏ ਲੋਕਾਂ ਦੀ ਭੀੜ ਨੇ ਸਿੱਖ ਭਾਈਚਾਰੇ ਵਿਰੁੱਧ ਸੰਪਦਾਇਕ ਅਤੇ ਨਫ਼ਰਤ ਭਰੀ ਨਾਅਰੇਬਾਜ਼ੀ ਕੀਤੀ ਪਾਕਿਸਤਾਨੀ ਸੂਤਰਾਂ ਨੇ ਦੱਸਿਆ ਕਿ ਭੀੜ ਦਾ ਮੁਖੀ ਮੁਹੰਮਦ ਹਸਨ ਦੇ ਪਰਵਾਰ ਵੱਲੋਂ ਕੀਤੀ ਗਿਆ ਸੀ। ਜਿਸਨੇ ਇਕ ਸਿੱਖ ਲੜਕੀ ਨੂੰ ਅਗਵਾ ਕੀਤਾ ਸੀ।

You must be logged in to post a comment Login