ਪੰਜਾਬ ਸਰਕਾਰ ਸੂਬੇ ਭਰ ‘ਚ 4 ਤੋਂ 10 ਫਰਵਰੀ ਤੱਕ ਮਨਾਏਗੀ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਪੰਜਾਬ ਸਰਕਾਰ ਸੂਬੇ ਭਰ ‘ਚ 4 ਤੋਂ 10 ਫਰਵਰੀ ਤੱਕ ਮਨਾਏਗੀ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ਼੍ਰੀ ਕੇ ਸਿਵਾ ਪ੍ਰਸਾਦ ਵਲੋਂ ਅੱਜ ਇਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ 30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਉਣ ਲਈ ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ। ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਹੋਈ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਸ਼੍ਰੀ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਸਪਤਾਹ ਨੂੰ ਮਨਾਉਣ ਦਾ ਮਕਸਦ ਸੂਬਾ ਵਾਸੀਆਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਪਿੱਛੇ ਕਾਰਨ ਅਣਗਹਿਲੀ ਅਤੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੁੰਦਾ ਜਿਸ ਲਈ ਲੋਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ।

You must be logged in to post a comment Login