ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ‘ਆਪ’ ਨੇ ਮੰਗੀ ਪੈਰਾਮਿਲਟਰੀ ਫੋਰਸ

ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ‘ਆਪ’ ਨੇ ਮੰਗੀ ਪੈਰਾਮਿਲਟਰੀ ਫੋਰਸ

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਬੁਲਾਰਾ ਤੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰ ਹਰਵਿੰਦਰ ਸਿੰਘ ਦੇ ਕਤਲ ਨੂੰ ਮੰਦਭਾਗਾ ਦੱਸਿਆ ਹੈ। ਉਥੇ ਹੀ ਕੈਪਟਨ ਸਰਕਾਰ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਦੀ ਗੱਲ ਕਰਨ ਵਾਲੀ ਕਾਂਗਰਸ ਖੁਦ ਹੀ ਇਸ ਦੀਆਂ ਧੱਜੀਆਂ ਉਡਾ ਰਹੀ ਹੈ। ਉਨ੍ਹਾਂ ਚੋਣਾਂ ਦੌਰਾਨ ਅਮਨ ਸ਼ਾਂਤੀ ਕਾਇਮ ਰੱਖਣ ਲਈ ਚੋਣ ਕਮਿਸ਼ਨ ਅੱਗੇ ਸੂਬੇ ‘ਚ ਪੈਰਾਮਿਲਟਰੀ ਫੋਰਸ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਬਲਜਿੰਦਰ ਕੌਰ ਨੇ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਹਰਵਿੰਦਰ ਸਿੰਘ ਹਿੰਦਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਧਮਕਾਉਣ ਦੇ ਦੋਸ਼ ਵੀ ਲਗਾਏ ਹਨ।

You must be logged in to post a comment Login